ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

ਪੰਜਾਬੀਆਂ ਲਈ ਖਾਸ ਖਬਰ” ਰਾਸ਼ਨ ਕਾਰਡ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ…

Phagwara News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਖੇਤਰ ਵਿੱਚ ਲੋਕ ਹਿਤੈਸ਼ੀ ਫੈਸਲੇ ਲੈ ਰਹੀ ਹੈ। ਪੰਜਾਬ ਵਿੱਚ ਨੌਕਰੀਆਂ ਦਾ ਸਵਾਲ ਹੋਵੇ ਜਾਂ ਮੁਫਤ ਬਿਜਲੀ ਦਾ, ਹਰ ਪਾਸੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਹ ਸ਼ਬਦ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਭਾਨਵਾਲ ਵਿੱਚ ਜਲ ਸਪਲਾਈ ਦਾ ਨੀਂਹ ਪੱਥਰ ਰੱਖਣ ਮੌਕੇ ਕਹੇ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਜਲਦ ਪੂਰੇ ਪੰਜਾਬ ਵਿੱਚ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਲਾਭਪਾਤਰੀ ਕਾਰਡ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਰਾਸ਼ਨ ਕਾਰਡ ਬਣਾ ਕੇ ਲਾਭਪਾਤਰੀ ਵੱਖ-ਵੱਖ ਸਕੀਮਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਪੂਰੇ ਸੂਬੇ ਵਿੱਚ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ।

ਪਿੰਡ ਭਾਨਵਾਲ ਵਿੱਚ ਵਾਟਰ ਸਪਲਾਈ ਦਾ ਨੀਂਹ ਪੱਥਰ ਰੱਖਣ ਉਪਰੰਤ ਉਨ੍ਹਾਂ ਕਿਹਾ ਕਿ ਪਿੰਡ ਭਾਨਵਾਲ ਦੇ ਲੋਕਾਂ ਦੀ ਸਹੂਲਤ ਲਈ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦਾ ਨਿਰਮਾਣ ਕਰਵਾਇਆ ਜਾਵੇਗਾ। ਘੱਟੋ-ਘੱਟ 500 ਪਰਿਵਾਰਾਂ ਨੂੰ ਇਸ ਦਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਾਟਰ ਸਪਲਾਈ ਦੀ ਉਸਾਰੀ ਦਾ ਕੰਮ 6 ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਭੋਆ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ, ਜਿਸ ਵਿੱਚ ਉਨ੍ਹਾਂ ਸਭ ਤੋਂ ਪਹਿਲਾਂ ਪਿੰਡ ਮਾਈਰਾ ਕਲੋਨੀ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਵਿੱਚ ਲਾਇਬ੍ਰੇਰੀ ਬਣਾਉਣ ਲਈ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

Scroll to Top