ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

ਜੰਮੂ-ਕਸ਼ਮੀਰ ਤੋਂ ਪਾਕਿਸਤਾਨ ਤੱਕ ਭੂਚਾਲ ਦੇ ਝਟਕੇ….

Phagwara News : ਜੰਮੂ-ਕਸ਼ਮੀਰ ਤੋਂ ਲੈ ਕੇ ਪਾਕਿਸਤਾਨ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ। ਹਾਲਾਂਕਿ ਖਬਰ ਲਿਖੇ ਜਾਣ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਨੈਸ਼ਨਲ ਸੈਂਟਰ ਫਾਰ ਸਿਸਮਲੋਜੀ ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਸੀ। ਅਫਗਾਨਿਸਤਾਨ ‘ਚ ਰਾਤ 11:26 ‘ਤੇ 5.7 ਤੀਬਰਤਾ ਦਾ ਭੂਚਾਲ ਆਇਆ।

ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਅਤੇ ਪਾਕਿਸਤਾਨ ਦੇ ਇਸਲਾਮਾਬਾਦ, ਪੇਸ਼ਾਵਰ, ਰਾਵਲਪਿੰਡੀ, ਸਰਗੋਧਾ, ਫੈਸਲਾਬਾਦ ਅਤੇ ਆਸਪਾਸ ਦੇ ਇਲਾਕਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇੱਥੇ ਵੀ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ। ਪਾਕਿਸਤਾਨ ਦੇ ਪੰਜਾਬ ਅਤੇ ਖੈਬਰ ਪਖਤੂਨਖਵਾ ਸੂਬਿਆਂ ਦੇ ਕੁਝ ਹਿੱਸਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

8 ਦਿਨ ਪਹਿਲਾਂ ਵੀ ਇੱਥੇ ਹਿੱਲੀ ਸੀ ਧਰਤੀ

ਕੁਝ ਦਿਨ ਪਹਿਲਾਂ ਹੀ ਇਨ੍ਹਾਂ ਦੋਵਾਂ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਬਾਰਾਮੂਲਾ ਵਿੱਚ 20 ਅਗਸਤ ਨੂੰ ਤੜਕੇ ਹੀ ਧਰਤੀ ਹਿੱਲ ਗਈ। ਸ਼ਾਮ 6.45 ਵਜੇ 4.9 ਤੀਬਰਤਾ ਦਾ ਭੂਚਾਲ ਆਇਆ ਸੀ। ਉਸ ਦਿਨ ਵੀ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਸੀ।

ਜੰਮੂ-ਕਸ਼ਮੀਰ ਤੋਂ ਪਾਕਿਸਤਾਨ

ਭੂਚਾਲ ਜ਼ੋਨ 5 ਵਿੱਚ ਆਉਂਦੀ ਹੈ ਕਸ਼ਮੀਰ ਵਾਦੀ

ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਦੇ ਅਨੁਸਾਰ, ਕਸ਼ਮੀਰ ਵਾਦੀ ਭੂਚਾਲ ਜ਼ੋਨ 5 ਵਿੱਚ ਆਉਂਦੀ ਹੈ। ਭੂਚਾਲ ਦੇ ਖਤਰੇ ਨੂੰ ਲੈ ਕੇ ਭਾਰਤ ਨੂੰ ਚਾਰ ਖੇਤਰਾਂ ਵਿੱਚ ਵੰਡਿਆ ਗਿਆ ਹੈ। ਇਹਨਾਂ ਜ਼ੋਨਾਂ ਵਿੱਚੋਂ, ਜ਼ੋਨ 5 ਵਿੱਚ ਸਭ ਤੋਂ ਵੱਧ ਭੂਚਾਲ ਦਾ ਖਤਰਾ ਹੈ ਅਤੇ ਜ਼ੋਨ 2 ਵਿੱਚ ਸਭ ਤੋਂ ਘੱਟ ਜੋਖਮ ਹੈ। ਕਸ਼ਮੀਰ ਘਾਟੀ ਅਤੇ ਡੋਡਾ ਜ਼ਿਲ੍ਹੇ ਦੇ ਸਾਰੇ ਜ਼ਿਲ੍ਹੇ ਭੂਚਾਲ ਜ਼ੋਨ 5 ਵਿੱਚ ਆਉਂਦੇ ਹਨ ਅਤੇ ਬਾਕੀ ਜ਼ਿਲ੍ਹੇ ਭੂਚਾਲ ਜ਼ੋਨ 4 ਵਿੱਚ ਆਉਂਦੇ ਹਨ। ਜੰਮੂ-ਕਸ਼ਮੀਰ ਵਿੱਚ 2005 ਵਿੱਚ ਇੱਕ ਵੱਡਾ ਭੂਚਾਲ ਆਇਆ ਸੀ। ਇਸ ਭੂਚਾਲ ਦੀ ਤੀਬਰਤਾ 7.6 ਸੀ, ਜਿਸ ਕਾਰਨ ਭਾਰੀ ਤਬਾਹੀ ਹੋਈ ਸੀ। ਇਹ ਤਬਾਹੀ ਜ਼ਿਆਦਾਤਰ ਸਰਹੱਦੀ ਪਿੰਡਾਂ, ਖਾਸ ਕਰਕੇ ਬਾਰਾਮੂਲਾ ਅਤੇ ਕੁਪਵਾੜਾ ਜ਼ਿਲ੍ਹਿਆਂ ਵਿੱਚ ਹੋਈ ਸੀ।

Scroll to Top