ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

Phagwara News :ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਸਮੇਤ ਐਡਵੋਕੇਟ ਜਨਰਲ, ਪੰਜਾਬ ਨਾਲ ਮੁਲਾਕਾਤ ਕੀਤੀ ਗਈ ਅਤੇ ਮੁਲਾਕਾਤ ਦੌਰਾਨ ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਮਾਮਲੇ ਦੀ ਪੈਰਵੀ ਜ਼ੋਰਦਾਰ ਢੰਗ ਨਾਲ ਕੀਤੀ ਜਾਵੇਗੀ।

ਇਹ ਮੀਟਿੰਗ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ 1158 ਸਹਾਇਕ ਪ੍ਰੋਫੈਸਰ ਯੂਨੀਅਨ ਵੱਲੋਂ ਹਾਈਕੋਰਟ ਵਿੱਚ ਭਰਤੀ ਸਬੰਧੀ ਚੱਲ ਰਹੇ ਕੇਸ ਬਾਰੇ ਪੰਜਾਬ ਸਰਕਾਰ ਦੇ ਸਟੈਂਡ ਪ੍ਰਤੀ ਪ੍ਰਗਟਾਏ ਜਾ ਰਹੇ ਤੋਖਲਿਆਂ ਨੂੰ ਦੂਰ ਕਰਨ ਲਈ ਅੱਜ ਇੱਥੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨਾਲ ਯੂਨੀਅਨ ਆਗੂਆਂ ਦੀ ਮੀਟਿੰਗ ਕਰਵਾਈ ਗਈ। ਜਿਸ ਦੌਰਾਨ ਯੂਨੀਅਨ ਆਗੂਆਂ ਨੇ ਅਪਣੀਆਂ ਸਾਰੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ।

ਹਰਜੋਤ ਸਿੰਘ ਬੈਂਸ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੂਰੀ ਸੁਚੇਤ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ।

ਸਿੱਖਿਆ ਮੰਤਰੀ ਅਤੇ ਐਡਵੋਕੇਟ ਜਨਰਲ ਵਲੋਂ ਯੂਨੀਅਨ ਆਗੂਆਂ ਨੂੰ ਭਰੋਸਾ ਦਵਾਇਆ ਗਿਆ ਕਿ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਜ਼ੋਰਦਾਰ ਢੰਗ ਨਾਲ ਪੈਰਵੀ ਕੀਤੀ ਜਾਵੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ 3 ਦਸੰਬਰ, 2024 ਨੂੰ ਹੈ।

 

Scroll to Top