ਫਗਵਾੜਾ ਨਿਊਜ਼

Latest news
Punjab ਵਿਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, Schools -colleges ਤੇ offices ਰਹਿਣਗੇ ਬੰਦ.... ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ...

ਤਨਖ਼ਾਹੀਆ ਕਰਾਰ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ..

Phagwara News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ‘ਤੇ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਹਨ  ਉਨ੍ਹਾਂ ਨਾਲ ਕੁੱਝ ਤਤਕਾਲੀ ਮੰਤਰੀ ਵੀ ਪਹੁੰਚੇ ਹਨ।

ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੱਲ੍ਹ ਹੀ ਸੁਖਬੀਰ ਸਿੰਘ ਬਾਦਲ ਨੂੰ ਤਖਨਾਹੀਆ ਕਰਾਰ ਦਿੱਤਾ ਗਿਆ ਸੀ।

ਅਕਾਲ ਤਖ਼ਤ ਸਾਹਿਬ

ਦਰਅਸਲ, ਕੱਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਹੋਣ ‘ਤੇ ਸੁਖਬੀਰ ਸਿੰਘ ਬਾਦਲ ਵੱਲੋਂ ਟਵੀਟ ਕਰਕੇ ਕਿਹਾ ਗਿਆ ਸੀ ਕਿ…ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ…. ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ । ਅੱਜ ਉਹ ਕੁੱਝ ਤਤਕਾਲੀ ਮੰਤਰੀਆਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ ।

ਕੱਲ੍ਹ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਿਹਾ ਗਿਆ ਸੀ ਕਿ “ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਵਿਖੇ ਹੋਈ, ਜਿਸ ਵਿੱਚ ਪੰਜ ਸਿੰਘ ਸਾਹਿਬਾਨ ਦੀ ਸਰਬ ਸੰਮਤੀ ਨਾਲ ਫੈਸਲਾ ਹੋਇਆ ਕਿ ਸੁਖਬੀਰ ਸਿੰਘ ਬਾਦਲ ਨੇ ਬਤੌਰ ਡਿਪਟੀ ਮੁੱਖ ਮੰਤਰੀ ਪੰਜਾਬ ਸਰਕਾਰ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁੰਦਿਆਂ ਹੋਇਆ ਕੁਝ ਅਜਿਹੇ ਫੈਸਲੇ ਲਏ ਜਿਸ ਨਾਲ ਪੰਥਕ ਸਰੂਪ ਦੇ ਅਕਸ਼ ਨੂੰ ਬਹੁਤ ਭਾਰੀ ਢਾਹ ਲੱਗੀ।

ਅਕਾਲ ਤਖ਼ਤ ਸਾਹਿਬ

ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਪਤਲੀ ਹੋਈ, ਸਿੱਖ ਹਿੱਤਾਂ ਨੂੰ ਬਹੁਤ ਭਾਰੀ ਨੁਕਸਾਨ ਹੋਇਆ, ਇਸ ਲਈ 2007 ਤੋਂ 2017 ਤੱਕ ਸਰਕਾਰ ਵਿੱਚ ਮੌਜੂਦ ਰਹੇ ਇਸ ਦੇ ਭਾਈਵਾਲ ਸਿੱਖ ਕੈਬਨਟ ਮੰਤਰੀ ਇਸ ਸਬੰਧੀ ਆਪਣਾ ਸਪਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਵਿਜੇ ਰੂਪ ਵਿੱਚ ਪੇਸ਼ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਦੇਣ।

ਸੁਖਬੀਰ ਸਿੰਘ ਬਾਦਲ ਜਿੰਨਾ ਚਿਰ ਨਿਮਾਣੇ ਸਿੱਖ ਦੀ ਤਰ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸਿੱਖ ਸੰਗਤ ਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਆਪਣੇ ਕੀਤੇ ਹੋਏ ਗੁਨਾਹਾਂ ਦੀ ਮਾਫੀ ਨਹੀਂ ਮੰਗਦਾ, ਉਨ੍ਹਾਂ ਚਿਰ ਉਨ੍ਹਾਂ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਜੀ ਤੋਂ ਤਨਖਾਹੀਆ ਘੋਸ਼ਿਤ ਕੀਤਾ ਜਾਂਦਾ ਹੈ।

 
Scroll to Top