ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ, ਸਕੂਲ-ਦਫ਼ਤਰ ਤੇ ਹੋਰ ਹੋਰ ਅਦਾਰੇ ਰਹਿਣਗੇ ਬੰਦ…By Phagwara News / September 3, 2024 Phagwara News : ਪੰਜਾਬ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ 4 ਸਤੰਬਰ 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਕੂਲਾਂ ਅਤੇ ਦਫ਼ਤਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਵਰਨਣਯੋਗ ਹੈ ਕਿ 4 ਸਤੰਬਰ ਨੂੰ “ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਪਾਵਨ ਦਿਹਾੜੇ ‘ਤੇ ਅੰਮ੍ਰਿਤਸਰ ਜ਼ਿਲ੍ਹੇ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ 4 ਸਤੰਬਰ, 2024 ਦਿਨ ਬੁੱਧਵਾਰ ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।