ਅੱਜ ਸ਼ਹਿਰ ‘ਚ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਰੀ ਕੀਤੇ ਸਖ਼ਤ ਹੁਕਮ..By Phagwara News / September 10, 2024 Phagwara News : ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਕਾਰਨ ਅੱਜ 10 ਸਤੰਬਰ ਨੂੰ ਬਟਾਲਾ ਵਿੱਚ ਸ਼ਰਾਬ ਅਤੇ ਮੀਟ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਉਕਤ ਫੈਸਲਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਲਿਆ। ਇਸ ਦੌਰਾਨ ਕਈ ਅਹਿਮ ਫੈਸਲੇ ਲਏ ਗਏ, ਜਿਸ ਵਿੱਚ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਟਰੈਕਟਰਾਂ ’ਤੇ ਵੱਡੇ ਮਿਊਜ਼ਿਕ ਸਿਸਟਮ ਲਾਉਣ ਜਾਂ ਵੱਡੇ ਮੋਟਰਸਾਈਕਲਾਂ ’ਤੇ ਗੁੰਡਾਗਰਦੀ ਕਰਨ ਵਾਲੇ ਨੌਜਵਾਨਾਂ ’ਤੇ ਸ਼ਿਕੰਜਾ ਕੱਸਣ ਦੀ ਗੱਲ ਕੀਤੀ। 10 ਤਰੀਕ ਨੂੰ ਬਟਾਲਾ ਵਿੱਚ ਵੀ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ ਇਸ ਦਿਨ ਬਾਹਰੋਂ ਆਉਣ ਵਾਲੇ ਲੋਕਾਂ ਜਾਂ ਇਲਾਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।