Delhi :
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਅਰਵਿੰਦ ਕੇਜਰੀਵਾਲ 177 ਦਿਨਾਂ ਬਾਅਦ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਤੋਂ ਜ਼ਮਾਨਤ ‘ਤੇ ਰਿਹਾਅ ਹੋ ਗਏ। ਸਮਰਥਕਾਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਅਰਵਿੰਦ ਕੇਜਰੀਵਾਲ ਦੇ ਬਾਹਰ ਆਉਂਦੇ ਹੀ ਵਰਕਰਾਂ ਵੱਲੋਂ ਪਟਾਕੇ ਚਲਾਏ ਗਏ ਅਤੇ ਭੰਗੜੇ ਪਾਏ ਗਏ।
ਤਿਹਾੜ ਜੇਲ੍ਹ ਦੇ ਗੇਟ ਨੰਬਰ ਤਿੰਨ ਤੋਂ ਬਾਹਰ ਆਏ ਕੇਜਰੀਵਾਲ ਨੇ ਆਪਣੀ ਪਹਿਲੀ ਪ੍ਰਤੀਕਿਰਿਆ ‘ਚ ਕਿਹਾ ਕਿ ਉਹ ਸਹੀ ਸਨ ਅਤੇ ਇਸ ਲਈ ਭਗਵਾਨ ਨੇ ਉਨ੍ਹਾਂ ਦਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਜੇਲ੍ਹ ਦੀਆਂ ਸਲਾਖਾਂ ਮੇਰਾ ਹੌਂਸਲਾ ਨਹੀਂ ਤੋੜ ਸਕਦੀਆਂ । ਮੈਂ ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ ਖ਼ਿਲਾਫ਼ ਲੜਦਾ ਰਹਾਂਗਾ
ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਘੋਟਾਲੇ ਦੇ ਸਬੰਧ ਵਿੱਚ ਸੀਬੀਆਈ ਦੁਆਰਾ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਿੱਚ ਜ਼ਮਾਨਤ ਦੇ ਦਿੱਤੀ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਵਲ ਭੁਇਆਂ ਦੀ ਬੈਂਚ ਨੇ ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਜ਼ਮਾਨਤੀ ਬਾਂਡ ਅਤੇ ਦੋ ਜ਼ਮਾਨਤ ਰਾਸ਼ੀਆਂ ‘ਤੇ ਜ਼ਮਾਨਤ ਦੇ ਦਿੱਤੀ।
ਸਿਖਰਲੀ ਅਦਾਲਤ ਨੇ ਕੇਜਰੀਵਾਲ ਨੂੰ ਮਾਮਲੇ ਬਾਰੇ ਕੋਈ ਜਨਤਕ ਟਿੱਪਣੀ ਨਾ ਕਰਨ ਦਾ ਨਿਰਦੇਸ਼ ਦਿੱਤਾ ਅਤੇ ਕਿਹਾ ਕਿ ਈਡੀ ਮਾਮਲੇ ਵਿੱਚ ਲਾਗੂ ਨਿਯਮ ਅਤੇ ਸ਼ਰਤਾਂ ਇਸ ਕੇਸ ਵਿੱਚ ਵੀ ਲਾਗੂ ਰਹਿਣਗੀਆਂ।
ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਦਿੱਲੀ ਦੀ ਇੱਕ ਅਦਾਲਤ ਨੇ ਕੇਜਰੀਵਾਲ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ ਸਨ।ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਕੇਜਰੀਵਾਲ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ 10 ਲੱਖ ਰੁਪਏ ਦੇ ਜ਼ਮਾਨਤੀ ਬਾਂਡ ਅਤੇ ਇੰਨੀ ਹੀ ਰਕਮ ਨੂੰ ਦੋ ਜ਼ਮਾਨਤਾਂ ਦਾਖਲ ਕੀਤੇ ਜਾਣ ਤੋਂ ਬਾਅਦ ਇਹ ਹੁਕਮ ਦਿੱਤੇ।