ਫਗਵਾੜਾ ਨਿਊਜ਼

Latest news
ਹੁਣ ਲੱਗ ਰਿਹਾ ਡਰ, ਜਦੋ ਹਲਾਤ ਸਹੀ ਹੋਏ ਫੇਰ ਆਵਾਂਗੇ, Punjab ਤੋਂ UP-Bihar ਦੇ ਲੋਕਾਂ ਦਾ ਪਲਾਇਨ.. Punjab ਦੇ ਇਸ ਜ਼ਿਲ੍ਹੇ 'ਚ ਬਲੈਕ ਆਉਟ, ਡਿਪਟੀ ਕਮਿਸ਼ਨਰ ਵੱਲੋਂ ਹੁਮਕ ਜਾਰੀ.... ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ..

Punjab ‘ਚ ਨਸ਼ਾ ਤਸਕਰੀ ‘ਚ ਸ਼ਾਮਲ Drug Inspector ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼..

Punjab News: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਡਰੱਗ ਇੰਸਪੈਕਟਰ ਸ਼ੀਸ਼ਨ ਮਿੱਤਲ ਨੂੰ ਗ੍ਰਿਫ਼ਤਾਰ ਕੀਤਾ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਉਨ੍ਹਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਸ ਸਬੰਧੀ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਮੁਲਜ਼ਮ ਨਾਜਾਇਜ਼ ਦਵਾਈਆਂ ਅਤੇ ਮੈਡੀਕਲ ਸਟੋਰਾਂ ਨਾਲ ਸਬੰਧਤ ਨਸ਼ਾ ਤਸਕਰੀ ਵਿੱਚ ਮਦਦ ਕਰ ਰਿਹਾ ਸੀ। ਦੋਸ਼ੀ ਜੇਲ੍ਹ ‘ਚ ਬੰਦ ਨਸ਼ਾ ਤਸਕਰਾਂ ਦੇ ਸੰਪਰਕ ‘ਚ ਸੀ ਅਤੇ ਬਾਹਰੋਂ ਨਸ਼ਾ ਤਸਕਰਾਂ ਦੀ ਮਦਦ ਕਰਦਾ ਸੀ।

ਇਸ ਮਾਮਲੇ ਦੀ ਜਾਂਚ ‘ਚ ANTF ਨੇ ਦੋਸ਼ੀਆਂ ਦੇ 24 ਬੈਂਕ ਖਾਤਿਆਂ ਦੀ ਪਛਾਣ ਕੀਤੀ ਹੈ। ਜਿਸ ਵਿੱਚ 7.09 ਕਰੋੜ ਰੁਪਏ ਪਾਏ ਗਏ ਹਨ। ਸਾਰੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਦੋ ਬੈਂਕ ਲਾਕਰ ਵੀ ਜ਼ਬਤ ਕੀਤੇ ਗਏ ਹਨ। ANTF ਨੇ 1.49 ਕਰੋੜ ਰੁਪਏ ਨਕਦ, 260 ਗ੍ਰਾਮ ਸੋਨਾ ਅਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ।

ANTF ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਗ਼ੈਰਕਾਨੂੰਨੀ ਢੰਗ ਨਾਲ ਕਾਫ਼ੀ ਦੌਲਤ ਇਕੱਠੀ ਕੀਤੀ ਹੈ। ਉਸ ਨੇ ਜ਼ੀਰਕਪੁਰ ਅਤੇ ਡੱਬਵਾਲੀ ਵਿੱਚ 2.40 ਕਰੋੜ ਰੁਪਏ ਦੀ ਅਚੱਲ ਜਾਇਦਾਦ ਬਣਾਈ ਹੋਈ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਹੁਣ ਉਸ ਦੇ ਹੋਰ ਸਾਥੀਆਂ ਦੀ ਸ਼ਨਾਖ਼ਤ ਕਰਨ ‘ਚ ਜੁਟੀਆਂ ਹੋਈਆਂ ਹਨ।

Scroll to Top