ਫਗਵਾੜਾ ਨਿਊਜ਼

Latest news
ਹੁਣ ਲੱਗ ਰਿਹਾ ਡਰ, ਜਦੋ ਹਲਾਤ ਸਹੀ ਹੋਏ ਫੇਰ ਆਵਾਂਗੇ, Punjab ਤੋਂ UP-Bihar ਦੇ ਲੋਕਾਂ ਦਾ ਪਲਾਇਨ.. Punjab ਦੇ ਇਸ ਜ਼ਿਲ੍ਹੇ 'ਚ ਬਲੈਕ ਆਉਟ, ਡਿਪਟੀ ਕਮਿਸ਼ਨਰ ਵੱਲੋਂ ਹੁਮਕ ਜਾਰੀ.... ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ..

ਹੁਣ ਪੰਜਾਬ ’ਚ ਆਯੂਸ਼ਮਾਨ ਭਾਰਤ ਸਕੀਮ ਤਹਿਤ ਨਹੀਂ ਹੋਵੇਗਾ ‘ਮੁਫ਼ਤ’ ਇਲਾਜ, ਪੰਜਾਬ ਸਰਕਾਰ ਦੀ ਨਾਕਾਮੀ ਗਰੀਬ ਲੋਕਾਂ ਨੂੰ ਪਵੇਗੀ ਭਾਰੀ..

Ayushman Bharat patients : ਲੁਧਿਆਣਾ ’ਚ ਪੰਜਾਬ ਸਰਕਾਰ ਦੇ ਖਿਲਾਫ ਡਾਕਟਰ ਤੇ ਨਰਸਿੰਗ ਹੋਮ ਐਸੋਸੀਏਸ਼ਨ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਪੰਜਾਬ ਸਰਕਾਰ ’ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਗਏ। ਨਾਲ ਹੀ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਯੁਸ਼ਮਾਨ ਸਕੀਮ ਤਹਿਤ ਕੀਤੇ ਇਲਾਜ ਦਾ ਪੈਸਾ ਹੀ ਨਹੀਂ ਮਿਲ ਰਿਹਾ ਹੈ। 

ਪੰਜਾਬ ’ਚ ਆਯੂਸ਼ਮਾਨ ਭਾਰਤ

ਪ੍ਰੈਸ ਕਾਨਫਰੰਸ ਦੌਰਾਨ ਡਾਕਟਰਾਂ ਨੇ ਕਿਹਾ ਕਿ ਅੱਜ ਤੋਂ ਪੂਰੇ ਪੰਜਾਬ ’ਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਦੇ ਤਹਿਤ ਹੁਣ ਹਸਪਤਾਲਾਂ ’ਚ ਮਰੀਜ਼ਾਂ ਦਾ ਇਲਾਜ ਨਹੀਂ ਕਰਨਗੇ। ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਪਰ ਇਸਦੀ ਜਿੰਮੇਵਾਰ ਪੰਜਾਬ ਸਰਕਾਰ ਹੈ। 

ਡਾਕਟਰਾਂ ਨੇ ਅੱਗੇ ਦੱਸਿਆ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਦੇ ਤਹਿਤ ਜਿਹੜੇ ਮਰੀਜ਼ਾਂ ਦੇ ਇਲਾਜ ਕੀਤੇ ਹਨ ਉਨਾਂ ਮਰੀਜ਼ਾਂ ਦੇ ਬਿੱਲ ਸਰਕਾਰ ਨੂੰ ਭੇਜੇ ਗਏ ਹਨ

ਪਰ ਉਨ੍ਹਾਂ ਵੱਲੋਂ ਅਜੇ ਤੱਕ ਬਿੱਲਾਂ ਨੂੰ ਪਾਸ ਨਹੀਂ ਕੀਤਾ ਗਿਆ ਹੈ। ਜਿਹੜੇ ਬਿੱਲ ਪੰਜਾਬ ਸਰਕਾਰ ਨੂੰ ਭੇਜੇ ਗਏ ਹਨ ਉਸਦੀ ਰਕਮ 600 ਕਰੋੜ ਰੁਪਏ ਤੋਂ ਉੱਪਰ ਦੀ ਬਣਦੀ ਹੈ। 

ਜਿਸ ਦੇ ਚੱਲਦੇ ਡਾਕਟਰਾਂ ਨੇ ਐਲਾਨ ਕੀਤਾ ਹੈ ਕਿ ਇਸ ਸਕੀਮ ਦੇ ਤਹਿਤ ਕਿਸੇ ਵੀ ਮਰੀਜ ਦਾ ਹੁਣ ਪ੍ਰਾਈਵੇਟ ਹਸਪਤਾਲਾਂ ਦੇ ਵਿੱਚ ਇਲਾਜ ਨਹੀਂ ਕੀਤਾ ਜਾਵੇਗਾ। 

Scroll to Top