chandigarh : ਬੀਤੇ ਕਈ ਦਿਨਾਂ ਤੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ। ਇਸ ਨੂੰ ਲੈ ਕੇ ਹੁਣ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।
ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ। ਪੰਜਾਬ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ‘ਚ ਚੋਣਾਂ ਦੇ ਸਮੇਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੇ ਮੁਤਾਬਕ ਪੰਜਾਬ ‘ਚ 20 ਅਕਤੂਬਰ 2024 ਤੱਕ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।