ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

ਸੀਮਿੰਟ ਮਿਕਸਰ ਨਾਲ ਟਕਰਾਈ ਰੋਡਵੇਜ਼ ਦੀ ਬੱਸ, 16 ਸਵਾਰੀਆਂ ਜ਼ਖਮੀ..

Hoshiarpur Roadways Bus Accident : ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਦੇ ਟਰੱਕ ਨਾਲ ਟੱਕਰ ਹੋ ਗਈ। ਬੱਸ ਸਵਾਰੀਆਂ ਨਾਲ ਖਚਾਖਚ ਭਰੀ ਹੋਣ ਕਾਰਨ ਇਸ ਹਾਦਸੇ ਵਿੱਚ 16 ਦੇ ਕਰੀਬ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ।

16 ਸਵਾਰੀਆਂ ਜ਼ਖਮੀ ਜ਼ਖ਼ਮੀ ਲੋਕਾਂ ਨੂੰ ਦਸੂਹਾ ਅਤੇ ਟਾਂਡਾ ਦੇ ਸਿਵਲ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਹੁਸ਼ਿਆਰਪੁਰ ਦੇ ਟਾਂਡਾ ਦੇ ਅੱਡਾ ਖੁੱਡਾ ਨੇੜੇ ਵਾਪਰਿਆ। 

ਜਾਣਕਾਰੀ ਅਨੁਸਾਰ ਜਗਰਾਓਂ ਡਿੱਪੂ ਦੀ ਪੰਜਾਬ ਰੋਡਵੇਜ਼ ਦੀ ਬੱਸ ਜੋ ਕਿ ਪਠਾਨਕੋਟ ਤੋਂ ਜਲੰਧਰ ਜਾ ਰਹੀ ਸੀ, ਅੱਡਾ ਖੁੱਡਾ ਨੇੜੇ ਪਿੰਡ ਰੱਲਣ ਦੇ ਪੁਲ ’ਤੇ ਅਚਾਨਕ ਸੀਮਿੰਟ ਦੇ ਮਿਸ਼ਰਣ ਵਾਲੇ ਟਰੱਕ ਨਾਲ ਟਕਰਾ ਗਈ। ਬੱਸ ਸਵਾਰੀਆਂ ਨਾਲ ਖਚਾਖਚ ਭਰੀ ਹੋਣ ਕਾਰਨ ਇਸ ਹਾਦਸੇ ਵਿੱਚ 16 ਦੇ ਕਰੀਬ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ।

ਹਾਦਸੇ ਤੋਂ ਬਾਅਦ ਐਸਆਰਐਫ ਦੀ ਟੀਮ ਨੇ ਜ਼ਖਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਟਾਂਡਾ ਅਤੇ ਦਸੂਹਾ ਦੇ ਸਿਵਲ ਹਸਪਤਾਲਾਂ ਵਿੱਚ ਪਹੁੰਚਾਇਆ। ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਬੱਸ ਵਿੱਚ ਸਫ਼ਰ ਕਰ ਰਹੇ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਬੱਸ ਡਰਾਈਵਰ ਦੀ ਗਲਤੀ ਕਾਰਨ ਵਾਪਰਿਆ ਹੈ ਕਿਉਂਕਿ ਉਹ ਬੱਸ ਬਹੁਤ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ ਅਤੇ ਡਰਾਈਵਰ ਨੇ ਸਮੇਂ ਸਿਰ ਬਰੇਕਾਂ ਨਹੀਂ ਲਗਾਈਆਂ।

Scroll to Top