ਫਗਵਾੜਾ ਨਿਊਜ਼

Latest news
ਹੁਣ ਲੱਗ ਰਿਹਾ ਡਰ, ਜਦੋ ਹਲਾਤ ਸਹੀ ਹੋਏ ਫੇਰ ਆਵਾਂਗੇ, Punjab ਤੋਂ UP-Bihar ਦੇ ਲੋਕਾਂ ਦਾ ਪਲਾਇਨ.. Punjab ਦੇ ਇਸ ਜ਼ਿਲ੍ਹੇ 'ਚ ਬਲੈਕ ਆਉਟ, ਡਿਪਟੀ ਕਮਿਸ਼ਨਰ ਵੱਲੋਂ ਹੁਮਕ ਜਾਰੀ.... ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ..

ਆਤਿਸ਼ੀ ਕੱਲ੍ਹ ਦਿੱਲੀ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ, ਕੈਬਨਿਟ ਵਿੱਚ ਸ਼ਾਮਲ ਹੋਣਗੇ ਇਹ ਪੰਜ ਚਿਹਰੇ..

ਮੁੱਖ ਮੰਤਰੀ ਕੱਲ੍ਹ ਦਿੱਲੀ ਵਿੱਚ ਸਹੁੰ ਚੁੱਕਣਗੇ। ਨਾਮਜ਼ਦ ਮੁੱਖ ਮੰਤਰੀ ਆਤਿਸ਼ੀ ਸ਼ਾਮ ਕਰੀਬ 4:30 ਵਜੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ, ਸੂਤਰਾਂ ਮੁਤਾਬਕ ਉਨ੍ਹਾਂ ਦੇ ਨਾਲ 5 ਮੰਤਰੀ ਵੀ ਸਹੁੰ ਚੁੱਕਣਗੇ। ਆਤਿਸ਼ੀ ਦੀ ਕੈਬਨਿਟ ਵਿੱਚ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਮੁਕੇਸ਼ ਅਹਲਾਵਤ ਸ਼ਾਮਲ ਹੋਣਗੇ। ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਜੇਲ ‘ਚੋਂ ਰਿਹਾਅ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ 17 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਆਤਿਸ਼ੀ ਕੱਲ੍ਹ

ਕੇਜਰੀਵਾਲ ਦੇ ਅਸਤੀਫੇ ਦੇ ਐਲਾਨ ਤੋਂ ਬਾਅਦ ਵਿਧਾਇਕ ਦਲ ਦੀ ਬੈਠਕ ਹੋਈ, ਜਿਸ ‘ਚ ਆਤਿਸ਼ੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ। ਆਤਿਸ਼ੀ ਪਿਛਲੀ ਕੇਜਰੀਵਾਲ ਸਰਕਾਰ ਵਿੱਚ ਕੈਬਨਿਟ ਮੰਤਰੀ ਸਨ। ਹੁਣ ਸ਼ਨੀਵਾਰ ਨੂੰ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਸਭ ਤੋਂ ਜ਼ਿਆਦਾ ਰਹਿੰਦੇ ਮੰਤਰਾਲੇ

ਆਤਿਸ਼ੀ ਨੂੰ ਕੇਜਰੀਵਾਲ ਦਾ ਸਹਿਯੋਗੀ ਅਤੇ ਵਿਸ਼ਵਾਸਪਾਤਰ ਮੰਨਿਆ ਜਾਂਦਾ ਹੈ। ਉਹ ਅੰਨਾ ਅੰਦੋਲਨ ਦੇ ਸਮੇਂ ਤੋਂ ਹੀ ਕੇਜਰੀਵਾਲ ਦੇ ਨਾਲ ਹਨ।

ਉਹਨਾਂ ਨੇ ਸਰਕਾਰ ਵਿੱਚ ਸਭ ਤੋਂ ਵੱਧ ਮੰਤਰਾਲੇ ਵੀ ਸੰਭਾਲੇ ਹਨ ਅਤੇ ਜਦੋਂ ਤੋਂ ਕੇਜਰੀਵਾਲ ਜੇਲ੍ਹ ਗਏ ਹਨ, ਉਹ ਪਾਰਟੀ ਅਤੇ ਸਰਕਾਰ ਨਾਲ ਜੁੜੇ ਜ਼ਿਆਦਾਤਰ ਮੁੱਦਿਆਂ ‘ਤੇ ਆਵਾਜ਼ ਉਠਾਉਂਦੇ ਰਹੀ ਸੀ।

2020 ਵਿੱਚ ਚੁਣੀ ਗਈ ਵਿਧਾਇਕ

ਆਤਿਸ਼ੀ 2020 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਵਿਧਾਇਕ ਚੁਣੀ ਗਈ ਸੀ। ਇਸ ਤੋਂ ਬਾਅਦ 2023 ‘ਚ ਕੇਜਰੀਵਾਲ ਨੇ ਉਨ੍ਹਾਂ ਨੂੰ ਆਪਣੀ ਕੈਬਨਿਟ ‘ਚ ਸ਼ਾਮਲ ਕੀਤਾ।

2020 ਦੀਆਂ ਚੋਣਾਂ ਵਿੱਚ ਪਾਰਟੀ ਨੇ ਉਨ੍ਹਾਂ ਨੂੰ ਦਿੱਲੀ ਦੀ ਕਾਲਕਾਜੀ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ। ਉਨ੍ਹਾਂ ਇਸ ਸੀਟ ‘ਤੇ ਭਾਜਪਾ ਉਮੀਦਵਾਰ ਧਰਮਵੀਰ ਸਿੰਘ ਨੂੰ ਹਰਾਇਆ ਸੀ।

ਦਿੱਲੀ ਨੂੰ ਮਿਲੇਗੀ ਤੀਜੀ ਮਹਿਲਾ ਮੁੱਖ ਮੰਤਰੀ

ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਹੋਵੇਗੀ। ਇਸ ਤੋਂ ਪਹਿਲਾਂ ਭਾਜਪਾ ਦੀ ਮਰਹੂਮ ਅਤੇ ਦਿੱਗਜ ਨੇਤਾ ਸੁਸ਼ਮਾ ਸਵਰਾਜ ਅਤੇ ਕਾਂਗਰਸ ਦੀ ਸ਼ੀਲਾ ਦੀਕਸ਼ਿਤ ਦਿੱਲੀ ਦੇ ਮੁੱਖ ਮੰਤਰੀ ਰਹਿ ਚੁੱਕੀਆਂ ਹਨ। ਸੁਸ਼ਮਾ ਸਵਰਾਜ ਦਾ ਕਾਰਜਕਾਲ ਬਹੁਤ ਛੋਟਾ ਸੀ ਜਦੋਂ ਕਿ ਸ਼ੀਲਾ ਦੀਕਸ਼ਿਤ 15 ਸਾਲ ਦਿੱਲੀ ਦੀ ਮੁੱਖ ਮੰਤਰੀ ਰਹੀ। ਹੁਣ ਦਿੱਲੀ ਦੀ ਕਮਾਨ ਆਤਿਸ਼ੀ ਕੋਲ ਜਾਣ ਵਾਲੀ ਹੈ।

Scroll to Top