Punjab News: ਕਿਸਾਨੀ ਅੰਦੋਲਨ ਦੌਰਾਨ ਫਾਨੀ ਸੰਸਾਰ ਨੂੰ ਅਲਵਿਦਾ ਕਹਿਣ ਵਾਲੇ ਕਿਸਾਨਾਂ ਦੇ ਪਰਿਵਾਰ ਦੀ ਮਾਨ ਸਰਕਾਰ ਨੇ ਬਾਂਹ ਫੜ੍ਹੀ ਹੈ।
ਦਰਅਸਲ, ਪੰਜਾਬ ਸਰਕਾਰ ਨੇ ਕਿਸਾਨਾਂ ਦੇ 30 ਰਿਸ਼ਤੇਦਾਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਿਯੁਕਤੀ ਪੱਤਰ ਸੌਂਪੇ ਹਨ।
ਭਰਤੀ ਕੀਤੇ ਗਏ ਵਿਅਕਤੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਿੱਚ ਸੇਵਾ ਕਰਨਗੇ।