ਫਗਵਾੜਾ ਨਿਊਜ਼

Latest news
Punjab ਵਿਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, Schools -colleges ਤੇ offices ਰਹਿਣਗੇ ਬੰਦ.... ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ...

BSF ਜਵਾਨਾਂ ਨਾਲ ਭਰੀ ਬੱਸ ਖੱਡ ‘ਚ ਡਿੱਗੀ, 3 ਦੀ ਮੌਤ, 28 ਜ਼ਖਮੀ..

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਇਕ ਭਿਆਨਕ ਹਾਦਸਾ ਵਾਪਰਿਆ ਹੈ। ਦੂਜੇ ਪੜਾਅ ਵਿੱਚ ਬਡਗਾਮ ਜ਼ਿਲ੍ਹੇ ਵਿੱਚ ਚੋਣ ਡਿਊਟੀ ਲਈ ਬੀਐਸਐਫ ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਖਾਈ ‘ਚ ਪਲਟਣ ਨਾਲ 3 ਜਵਾਨਾਂ ਦੀ ਮੌਤ ਹੋ ਗਈ। 32 ਜਵਾਨ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ 6 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਐਸਡੀਐਚ ਖਾਨ ਸਾਹਿਬ ਅਤੇ ਬਡਗਾਮ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

ਜਵਾਨਾਂ ਨਾਲ ਭਰੀ ਬੱਸ

ਸੂਚਨਾ ਮਿਲਣ ‘ਤੇ ਫੌਜ ਦੀ ਹੋਰ ਟੁਕੜੀ ਅਤੇ ਆਸ-ਪਾਸ ਦੇ ਪਿੰਡ ਵਾਸੀਆਂ ਨੇ ਨੁਕਸਾਨੀ ਬੱਸ ‘ਚ ਫਸੇ ਜਵਾਨਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਉਣ ‘ਚ ਮਦਦ ਕੀਤੀ। 4 ਜਵਾਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਜਾਣਕਾਰੀ ਮਿਲੀ ਹੈ ਕਿ ਬੱਸ ਬਡਗਾਮ ਦੇ ਬਰੇਲ ਵਾਟਰਹਾਲ ਇਲਾਕੇ ‘ਚ ਹਾਦਸਾਗ੍ਰਸਤ ਹੋ ਗਈ। ਅਚਾਨਕ ਬੱਸ ਸੜਕ ਤੋਂ ਤਿਲਕ ਕੇ ਟੋਏ ਵਿੱਚ ਜਾ ਡਿੱਗੀ।

ਇਸ ਹਾਦਸੇ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਤਿੰਨ ਜਵਾਨ ਸ਼ਹੀਦ ਹੋ ਗਏ ਹਨ। ਹੋਰ ਜ਼ਖਮੀ ਫੌਜੀਆਂ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ 35 ਜਵਾਨ ਸਵਾਰ ਸਨ।

ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕ ਮੌਕੇ ‘ਤੇ ਪਹੁੰਚ ਗਏ। ਸੂਚਨਾ ਮਿਲਦੇ ਹੀ ਸਥਾਨਕ ਪੁਲਸ ਟੀਮ ਵੀ ਮੌਕੇ ‘ਤੇ ਪਹੁੰਚ ਗਈ ਅਤੇ ਬੱਸ ‘ਚ ਫਸੇ ਜਵਾਨਾਂ ਨੂੰ ਬਾਹਰ ਕੱਢਿਆ ਗਿਆ। ਸੂਚਨਾ ਮਿਲਦੇ ਹੀ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਦੂਜੇ ਪਾਸੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਜੈਸਲਮੇਰ ‘ਚ ਪੋਕਰਨ ਫੀਲਡ ਫਾਇਰਿੰਗ ਰੇਂਜ ‘ਚ ਮੋਰਟਾਰ ਧਮਾਕੇ ‘ਚ ਬੀਐੱਸਐੱਫ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ।

ਕਾਬਲੇਗੌਰ ਹੈ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਰਾਜੌਰੀ ‘ਚ ਭਾਰਤੀ ਫੌਜ ਦੇ ਜਵਾਨਾਂ ਨੂੰ ਲਿਜਾ ਰਿਹਾ ਇਕ ਵਾਹਨ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਕਰੀਬ 400 ਫੁੱਟ ਡੂੰਘੀ ਖੱਡ ‘ਚ ਡਿੱਗ ਗਿਆ। ਇਹ ਹਾਦਸਾ ਮੰਜਰਕੋਟ ਨੇੜੇ ਬਹੁਤ ਹੀ ਤੇਜ਼ ਮੋੜ ‘ਤੇ ਵਾਪਰਿਆ।

 

Scroll to Top