ਫਗਵਾੜਾ ਨਿਊਜ਼

Latest news
Punjab ਵਿਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, Schools -colleges ਤੇ offices ਰਹਿਣਗੇ ਬੰਦ.... ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ...

ਸ਼ਰਾਬ ਦੇ ਸ਼ੌਕੀਨਾਂ ਲਈ ਖੁਸ਼ਖਬਰੀ, ਸਸਤੀ ਹੋਈ ਸ਼ਰਾਬ ! ਸਿਰਫ 99 ਰੁ: ‘ਚ ਮਿਲਣਗੇ ਸਾਰੇ ਬ੍ਰਾਂਡ..

Chandigarh:

ਆਂਧਰਾ ਪ੍ਰਦੇਸ਼ ਸਰਕਾਰ ਨਵੀਂ ਸ਼ਰਾਬ ਨੀਤੀ ਲੈ ਕੇ ਆਈ ਹੈ। ਇਸ ਦੇ ਤਹਿਤ 1 ਅਕਤੂਬਰ ਤੋਂ ਸ਼ਰਾਬ ਦੀ ਦੁਕਾਨ ਦਾ ਨਿੱਜੀਕਰਨ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਚੰਦਰਬਾਬੂ ਨਾਇਡੂ ਦੀ ਸਰਕਾਰ ਨੇ ਸ਼ਰਾਬ ਦੀ ਵਿਕਰੀ ਅਤੇ ਵੰਡ ਨੀਤੀ ਵਿੱਚ ਵੱਡਾ ਬਦਲਾਅ ਕੀਤਾ ਹੈ।

ਸ਼ਰਾਬ ਦੇ ਸ਼ੌਕੀਨਾਂ

ਖਾਸ ਗੱਲ ਇਹ ਹੈ ਕਿ ਇਸ ਪਾਲਿਸੀ ਵਿੱਚ ਸ਼ਰਾਬ ਦੇ ਸ਼ੌਕੀਨਾਂ ਨੂੰ ਕਈ ਰਾਹਤਾਂ ਦਿੱਤੀਆਂ ਗਈਆਂ ਹਨ। ਸ਼ਰਾਬ ਦੀਆਂ ਦੁਕਾਨਾਂ ਦੇ ਖੁੱਲ੍ਹਣ ਦੇ ਸਮੇਂ ਵਿੱਚ 3 ਘੰਟੇ ਦਾ ਵਾਧਾ ਕੀਤਾ ਜਾਵੇਗਾ, ਅਤੇ ਨਾਲ ਹੀ 99 ਰੁਪਏ ਜਾਂ ਇਸ ਤੋਂ ਘੱਟ ਕੀਮਤ ‘ਚ ਸਸਤੀ ਸ਼ਰਾਬ ਮਿਲੇਗੀ।

ਰਾਜ ਸਰਕਾਰ ਨੂੰ ਇਸ ਨਵੀਂ ਸ਼ਰਾਬ ਨੀਤੀ ਤੋਂ 2000 ਕਰੋੜ ਰੁਪਏ ਤੋਂ ਵੱਧ ਦੀ ਆਮਦਨ ਹੋਣ ਦੀ ਉਮੀਦ ਹੈ। ਆਂਧਰਾ ਪ੍ਰਦੇਸ਼ ਦੀ ਕੈਬਨਿਟ ਨੇ ਨਵੀਂ ਸ਼ਰਾਬ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਲਾਟਰੀ ਸਿਸਟਮ ਰਾਹੀਂ ਮਿਲਣਗੀਆਂ ਦੁਕਾਨਾਂ…

ਹੁਣ ਆਂਧਰਾ ਪ੍ਰਦੇਸ਼ ਵਿੱਚ ਨਵੀਂ ਸ਼ਰਾਬ ਨੀਤੀ ਤਹਿਤ ਦੁਕਾਨਾਂ ਦੀ ਅਲਾਟਮੈਂਟ ਲਾਟਰੀ ਸਿਸਟਮ ਰਾਹੀਂ ਕੀਤੀ ਜਾਵੇਗੀ। ਇਸ ਵਿੱਚ 10 ਫੀਸਦੀ ਦੁਕਾਨਾਂ ਤਾੜੀ ਕੱਢਣ ਵਾਲਿਆਂ ਲਈ ਰਾਖਵੀਆਂ ਹੋਣਗੀਆਂ।

ਇਸ ਦੇ ਨਾਲ ਹੀ ਸਿਆਸੀ ਰਾਖਵੇਂਕਰਨ ਤਹਿਤ ਹੋਰਨਾਂ ਪਛੜੀਆਂ ਸ਼੍ਰੇਣੀਆਂ ਨੂੰ 33 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ। ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੇ ਲਾਇਸੈਂਸ ਵੱਖ-ਵੱਖ ਸ਼੍ਰੇਣੀਆਂ ਤਹਿਤ ਦਿੱਤੇ ਜਾਣਗੇ, ਜਿਨ੍ਹਾਂ ਦੀ ਕੀਮਤ 50 ਤੋਂ 85 ਲੱਖ ਰੁਪਏ ਤੱਕ ਹੋਵੇਗੀ।

ਇਸ ਨਵੀਂ ਸ਼ਰਾਬ ਨੀਤੀ ਵਿੱਚ ਸੂਬੇ ਦੇ 12 ਵੱਡੇ ਪ੍ਰਮੁੱਖ ਸ਼ਹਿਰਾਂ ਵਿੱਚ ਪ੍ਰੀਮੀਅਮ ਸਟੋਰ ਖੋਲ੍ਹਣ ਦੀ ਗੱਲ ਕਹੀ ਗਈ ਹੈ, ਜਿੱਥੋਂ ਉੱਚ ਆਮਦਨ ਵਾਲੇ ਗਾਹਕ ਸ਼ਰਾਬ ਖਰੀਦ ਸਕਣਗੇ।

ਸੂਬੇ ‘ਚ ਵਧੀ ਸ਼ਰਾਬ ਦੀ ਤਸਕਰੀ

ਦਰਅਸਲ, ਸੀਐਮ ਚੰਦਰਬਾਬੂ ਨਾਇਡੂ ਨੇ ਚੋਣਾਂ ਦੌਰਾਨ ਦੋਸ਼ ਲਗਾਇਆ ਸੀ ਕਿ ਵਾਈਐਸਆਰਸੀਪੀ (YSRCP ), ਸਰਕਾਰ ਦੀ ਗਲਤ ਨੀਤੀ ਦੇ ਕਾਰਨ ਰਾਜ ਵਿੱਚ ਸ਼ਰਾਬ ਦੀ ਤਸਕਰੀ ਨੂੰ ਉਤਸ਼ਾਹ ਮਿਲਿਆ ਅਤੇ ਦੇਸ਼ ਵਿੱਚ ਬਣੇ ਸ਼ਰਾਬ ਦੇ ਬ੍ਰਾਂਡਾਂ ਨੂੰ ਨੁਕਸਾਨ ਹੋਇਆ।

ਸਰਕਾਰੀ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਪਿਛਲੇ ਪੰਜ ਸਾਲਾਂ ਵਿੱਚ ਸੂਬੇ ਵਿੱਚ ਕਰੀਬ 1.7 ਕਰੋੜ ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ। ਸਰਕਾਰ ਨੇ 9 ਪ੍ਰਭਾਵਿਤ ਜ਼ਿਲ੍ਹਿਆਂ ਨੂੰ ਨਾਜਾਇਜ਼ ਸ਼ਰਾਬ ਤੋਂ ਮੁਕਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਸੀ। ਇਹ ਸ਼ਰਾਬ ਪੀਣ ਵਾਲੇ ਲੋਕਾਂ ਨੂੰ ਸੁਰੱਖਿਅਤ ਸ਼ਰਾਬ ਮੁਹੱਈਆ ਕਰਵਾਉਣ ਵੱਲ ਇੱਕ ਵਧਿਆ ਕਦਮ ਸੀ।

Scroll to Top