Phagwara News :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਬਣੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ। ਇਸ ਸਬੰਧੀ ਅੱਜ ਪਿੰਡ ਮੋੜ ਮੰਡੀ ਦੇ ਚਾਉਕੇ ਇੱਕ ਸਮਾਗਮਰ ਕਰਵਾਇਆ ਗਿਆ। ਇਸ ਵਿੱਚ 30 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ 2022 ਵਿੱਚ ਗਰੰਟੀ ਦਿੱਤੀ ਸੀ ਕਿ ਜੇਕਰ ਅਣਖੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਸੂਬੇ ਦੇ ਲੋਕਾਂ ਲਈ ਮੁਹੱਲਾ ਕਲੀਨਿਕਾਂ ਦਾ ਨਿਰਮਾਣ ਕਰੇਗੀ।
ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਦੀ ਜਨਤਾ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ। ਇਸ ਮੁਤਾਬਿਕ ਪੰਜਾਬ ਦੇ ਪਿੰਡ-ਪਿੰਡ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਦਾ ਵਾਅਦਾ ਸੀ। ਪੰਜਾਬ ਸਰਕਾਰ ਨੇ ਇਸ ਨੂੰ 2 ਸਾਲਾਂ ਕਰਕੇ ਦਿਖਾਇਆ ਹੈ। ਇਸ ਤੋਂ ਪਹਿਲਾਂ ਇਹ ਮਾਡਲ ਦਿੱਲੀ ਚ ਲਾਗੂ ਕੀਤਾ ਗਿਆ ਸੀ, ਪਰ ਉੱਥੇ ਇਸ ਨੂੰ ਬਹੁਤ ਸਮਾਂ ਲੱਗਿਆ। ਉਸ ਦਾ ਮੁੱਖ ਕਾਰਨ ਸੀ ਦਿੱਲੀ ਵਿੱਚ ਇਸ ਲਈ ਬਹੁਤ ਮੁਸ਼ਲਕਾਂ ਆ ਰਹੀਆਂ ਸਨ।
Also read : Municipal Corporation ਨੇ ਸ਼ਹਿਰ ਦੇ ਇਸ ਬਾਜ਼ਾਰ ‘ਚ ਕੀਤੀ ਵੱਡੀ ਕਾਰਵਾਈ, ਦਿੱਤੇ ਇਹ ਨਿਰਦੇਸ਼
ਬਠਿੰਡਾ ਤੋਂ 30 ਨਵੇਂ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਤੋਂ ਬਾਅਦ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 870 ਤੋਂ ਵੱਧ ਹੋ ਗਈ ਹੈ। ਪੰਜਾਬ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਇਨ੍ਹਾਂ ਕਲੀਨਿਕਾਂ ਵਿੱਚ 2 ਕਰੋੜ ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਪੰਜਾਬ ਸਰਕਾਰ ਦੀ ਇਹ ਇੱਕ ਵੱਡੀ ਪ੍ਰਾਪਤੀ ਹੈ, ਇਹ ਪੰਜਾਬ ਦੇ ਲੋਕਾਂ ਦਾ ਮੁਫਤ ਇਲਾਜ ਕਰ ਰਹੀ ਹੈ।