ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

ਬੰਦ ਹੋ ਸਕਦੀ ਹੈ ਸਰਕਾਰੀ ਕਣਕ! ਲੋਕਾਂ ਨੂੰ ਸਤਾਉਣ ਲੱਗਾ ਡਰ..

ਲੁਧਿਆਣਾ : ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਪਰਿਵਾਰਾਂ ਦੀ E-KYC ਕਰਵਾਈ ਜਾ ਰਹੀ ਹੈ ਤਾਂ ਜੋ ਕੁਝ ਡਿਪੂ ਹੋਲਡਰਾਂ ਵੱਲੋਂ ਕੀਤੀ ਜਾ ਰਹੀ ਕਣਕ ਦੀ ਚੋਰੀ ਤੇ ਕਾਲਾਬਾਜ਼ਾਰੀ ਜਿਹੇ ਗੋਰਖਧੰਦਿਆਂ ਨੂੰ ਨੱਥ ਪਾਈ ਜਾ ਸਕੇ, ਇਸ ਲਈ ਪੰਜਾਬ ਦੇ ਹਰ ਰਾਸ਼ਨ ਡਿਪੂ ‘ਤੇ ਯੋਜਨਾ ਨਾਲ ਜੁੜੇ ਪਰਿਵਾਰਾਂ ਦੇ ਅੰਗੂਠੇ ਦੇ ਨਿਸ਼ਾਨ ਫਿੰਗਰਪ੍ਰਿੰਟ ਆਦਿ ਦੀ ਈ.ਪੋਸ਼ ਮਸ਼ੀਨਾਂ ਵਿਚ ਰਿਕਾਰਡ ਕੀਤੇ ਜਾ ਰਹੇ ਹਨ।

ਪਰ ਇਸ ਦੌਰਾਨ ਈ ਪੋਸ਼ ਮਸ਼ੀਨਾਂ ਵਿਚ ਜਿੰਨ੍ਹਾਂ ਬੱਚਿਆਂ ਤੇ ਬਜ਼ੁਰਗਾਂ ਦੇ ਫਿੰਗਰਪ੍ਰਿੰਟ ਮੈਚ ਨਹੀਂ ਹੋ ਰਹੇ ਹਨ, ਉਨ੍ਹਾਂ ਸਾਰੇ ਪਰਿਵਾਰਾਂ ਦੀ ਟੈਂਸ਼ਨ ਅਚਾਨਕ ਵੱਧ ਗਈ ਹੈ। ਅਜਿਹੇ ਵਿਚ ਉਕਤ ਪਰਿਵਾਰਾਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਕਣਕ ਨਾ ਮਿਲਣ ਦਾ ਡਰ ਸਤਾਉਣ ਲੱਗ ਪਿਆ ਹੈ ਤੇ ਉਹ ਪਰਿਵਾਰ ਇੱਧਰ-ਉੱਧਰ ਭਟਕਣ ਨੂੰ ਮਜਬੂਰ ਦਿਖਾਈ ਦੇ ਰਹੇ ਹਨ। ਪੰਜਾਬ ਭਰ ਦੇ ਤਕਰੀਬਨ ਸਾਰੇ ਰਾਸ਼ਨ ਡਿਪੂਆਂ ‘ਤੇ E-KYC ਕਰਵਾਉਣ ਵਾਲੇ ਲਾਭਪਾਤਰੀ ਪਰਿਵਾਰਾਂ ਦੀ ਭੀੜ ਲੱਗੀ ਹੋਈ ਹੈ, ਤਾਂ ਜੋ ਉਹ ਨਿਰਧਾਰਤ ਸਮੇਂ ਵਿਚ ਆਪਣੇ ਪਰਿਵਾਰਕ ਮੈਂਬਰਾਂ ਦੀ ਵੈਰੀਫਿਕੇਸ਼ਨ ਕਰਵਾ ਸਕਣ ਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਕਣਕ ਦਾ ਫ਼ਾਇਦਾ ਬਿਨਾ ਕਿਸੇ ਪਰੇਸ਼ਾਨੀ ਦੇ ਲਗਾਤਾਰ ਮਿਲਦਾ ਰਹੇ।ਡਿਪੂ ਹੋਲਡਰ ਉਨ੍ਹਾਂ ਸਾਰੇ ਪਰਿਵਾਰਾਂ ਨੂੰ ਕਣਕ ਦਾ ਲਾਭ ਨਾ ਦੇਣ ‘ਤੇ ਬੇਵਸੀ ਦਾ ਪ੍ਰਗਟਾਵਾ ਕਰ ਰਹੇ ਹਨ,

ਜਿਨ੍ਹਾਂ ਦੇ ਬੱਚਿਆਂ ਅਤੇ ਬਜ਼ੁਰਗਾਂ ਦੇ ਅੰਗੂਠੇ ਦੇ ਨਿਸ਼ਾਨ ਉਨ੍ਹਾਂ ਦੀ ਪਛਾਣ ਨਾਲ ਮੇਲ ਨਹੀਂ ਖਾਂਦੇ। ਇਸ ਦੌਰਾਨ ਡਿਪੂ ਹੋਲਡਰਾਂ ਵੱਲੋਂ ਉਕਤ ਪਰਿਵਾਰਾਂ ਨੂੰ ਹੋਰ ਰਾਸ਼ਨ ਡਿਪੂਆਂ ‘ਤੇ ਜਾ ਕੇ ਈ-ਪੌਸ਼ ਮਸ਼ੀਨਾਂ ‘ਚ ਫਿੰਗਰਪ੍ਰਿੰਟ ਮੈਚ ਕਰਨ ਅਤੇ ਆਧਾਰ ਕਾਰਡ ਅੱਪਡੇਟ ਕਰਵਾਉਣ ਦੀ ਵੀ ਸਲਾਹ ਦਿੱਤੀ ਜਾ ਰਹੀ ਹੈ ਤਾਂ ਜੋ ਸਬੰਧਤ ਰਾਸ਼ਨ ਕਾਰਡ ਧਾਰਕਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਂ ਰਾਸ਼ਨ ਕਾਰਡਾਂ ਤੋਂ ਕੱਟਣ ਤੋਂ ਬੱਚ ਜਾਣ।ਖੁਰਾਕ ਤੇ ਸਪਲਾਈ ਵਿਭਾਗ ਦੀ ਕੰਟਰੋਲਰ ਸ਼ਿਫਾਲੀ ਚੋਪੜਾ ਨੇ ਦਾਅਵਾ ਕੀਤਾ ਕਿ ਵਿਭਾਗ ਵੱਲੋਂ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ’ ਯੋਜਨਾ ਨਾਲ ਜੁੜੇ ਹਰੇਕ ਲਾਭਪਾਤਰੀ ਨੂੰ ਮੁਫ਼ਤ ਕਣਕ ਦਾ ਲਾਭ ਜ਼ਰੂਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਬਜ਼ੁਰਗਾਂ ਤੇ ਬੱਚਿਆਂ ਦੇ ਫਿੰਗਰਪ੍ਰਿੰਟ ਮਸ਼ੀਨਾਂ ‘ਤੇ ਮੈਚ ਨਹੀਂ ਹੋ ਰਹੇ, ਉਨ੍ਹਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਵਿਭਾਗ ਸਾਰੇ ਲੋਕਾਂ ਦੀਆਂ ਅੱਖਾਂ ਨੂੰ ਸਕੈਨ ਕਰੇਗਾ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਮੁਫਤ ਕਣਕ ਮੁਹੱਈਆ ਕਰਵਾਏਗਾ ਤਾਂ ਜੋ ਕਿਸੇ ਵੀ ਪਰਿਵਾਰ ਨੂੰ ਕੋਈ ਦਿੱਕਤ ਨਾ ਆਵੇ, ਸ਼ਿਫਾਲੀ ਨੇ ਕਿਹਾ ਕਿ ਪੂਰਬੀ ਸਰਕਲ ਦੇ ਲਗਭਗ 70 ਪ੍ਰਤੀਸ਼ਤ ਲਾਭ ਯੋਗ ਪਰਿਵਾਰਾਂ ਲਈ ਕੇਵਾਈਸੀ ਕਰਵਾਉਣ ਦਾ ਕੰਮ ਪੂਰਾ ਕਰ ਲਿਆ ਗਿਆ ਹੈ।

Read more : ਲੁਧਿਆਣਾ ‘ਚ ਵਿਦਿਆਰਥਨ ਨੇ ਕੀਤੀ ਖ਼ੁਦਕੁਸ਼ੀ, ਲੰਬੇ ਸਮੇਂ ਤੋਂ ਸੀ ਡਿਪ੍ਰੈਸ਼ਨ ਦੀ ਸ਼ਿਕਾਰ..

Scroll to Top