Ludhiana : ਲੁਧਿਆਣਾ ਦੇ ਪਿੰਡ ਚੌਂਕੀ ਮਾਨ ਨੇੜੇ ਸਿਟੀ ਯੂਨੀਵਰਸਿਟੀ ਵਿੱਚ ਪੜ੍ਹਦੀ ਵਿਦਿਆਰਥਣ ਨੇ ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਵਿਦਿਆਰਥਣ ਦੀ ਪਛਾਣ ਕਿਰਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਚੱਕ ਕੰਨੀਆਂ ਕਲਾਂ ਵਜੋਂ ਹੋਈ ਹੈ। ਉਧਰ ਮੌਕੇ ਤੇ ਪਹੁੰਚੀ ਪੁਲਿਸ ਨੇ ਡੈਡ ਬਾਡੀ ਨੂੰ ਕਬਜ਼ੇ ਵਿੱਚ ਲੈ ਜਾਂਚ ਦੀ ਗੱਲ ਕਹੀ ਹੈ ਜਾਣਕਾਰੀ ਅਨੁਸਾਰ ਮ੍ਰਿਤਕ ਪਿਛਲੇ ਕਾਫੀ ਸਮੇਂ ਤੋਂ ਡਿਪ੍ਰੈਸ਼ਨ ਤੋਂ ਪੀੜਤ ਸੀ, ਜਿਸ ਕਾਰਨ ਉਸ ਦਾ ਲੁਧਿਆਣਾ ਦੇ ਡੀਐੱਮਸੀ ਵਿਖੇ ਇਲਾਜ ਚੱਲ ਰਿਹਾ ਸੀ। ਜਾਣਕਾਰੀ ਅਨੁਸਾਰ ਉਹ ਸਿਟੀ ਯੂਨੀਵਰਸਿਟੀ ਵਿੱਚ ਬੀਏ ਦੀ ਪੜ੍ਹਾਈ ਕਰ ਰਹੀ ਸੀ। ਕਿਰਨਦੀਪ ਕੌਰ ਨੇ ਅਚਾਨਕ ਯੂਨੀਵਰਸਿਟੀ ਦੀ ਛੱਤ ਤੇ ਜਾ ਕੇ ਛਾਲ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ।
ਘਟਨਾ ਸੁਣ ਮਚੀ ਹਫੜਾ-ਦਫੜੀ
ਉਧਰ ਸਿਟੀ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੇ ਕਿਹਾ ਕਿ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚੇ ਤੇ ਜਦੋਂ ਦੇਖਿਆ ਕਿ ਲੜਕੀ ਨੇ ਛੱਤ ਤੋਂ ਛਲਾਂਗ ਲਗਾਈ ਹੈ ਅਤੇ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ। ਉਸ ਦੇ ਖੂਨ ਵੀ ਕਾਫੀ ਨਿਕਲ ਰਿਹਾ ਸੀ ਕਿਹਾ ਕਿ ਜਿਸ ਤੋਂ ਬਾਅਦ ਯੂਨੀਵਰਸਿਟੀ ‘ਚ ਹਫੜਾ-ਦਫੜੀ ਮਚ ਗਈ ਹੈ। ਵਿਦਿਆਰਥਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ,
ਜਿੱਥੇ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Read Also : ਅਨਾਜ ਮੰਡੀ ਘੁਟਾਲੇ ‘ਚ ਸਭ ਤੋਂ ਵੱਡਾ ਫਰਾਰ ਮੁਲਜ਼ਮ ਗ੍ਰਿਫ਼ਤਾਰ, ਕੋਰਟ ‘ਚ ਕੀਤਾ ਆਤਮ ਸਮਰਪਣ ..
ਉਧਰ ਥਾਣਾ ਚੌਂਕੀ ਚੌਂਕੀ ਇਨਚਾਰਜ ਨੇ ਦੱਸਿਆ ਕਿ ਲੜਕੀ ਦਾ ਨਾਮ ਕਿਰਨਦੀਪ ਕੌਰ ਹੈ ਅਤੇ ਇਹ ਬੀਏ ਦੀ ਪੜ੍ਹਾਈ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਲੜਕੀ ਨੂੰ ਪ੍ਰਬੰਧਕਾਂ ਵੱਲੋਂ ਹਸਪਤਾਲ ਲਗਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਫਿਲਹਾਲ ਉਹਨਾਂ ਕਿਹਾ ਕਿ ਡੈਡ ਬਾਡੀ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਰਨਾਂ ਦਾ ਵੀ ਪਤਾ ਕੀਤਾ ਜਾ ਰਿਹਾ ਹੈ ਕਿਆ ਕੀ ਫਿਲਹਾਲ ਮੁਢਲੀ ਜਾਣਕਾਰੀ ਵਿੱਚ ਡਿਪਰੈਸ਼ਨ ਦੱਸਿਆ ਜਾ ਰਿਹਾ ਹੈ।