Mohali : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਅਜਿਹੇ ‘ਚ ਉਨ੍ਹਾਂ ਦੇ ਇਲਾਜ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਕਾਰਡੀਓਲਾਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ. ਦੇ. ਜਸਵਾਲ ਨੇ ਦੱਸਿਆ ਹੈ ਕਿ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਲ ਨਾਲ ਸਬੰਧਤ ਕੁਝ ਟੈਸਟ ਕਰਵਾਏ ਸਨ।
Read Also : Canada ਪੜ੍ਹਨ ਗਏ Punjab ਦੇ ਬੱਚਿਆਂ ਲਈ ਨਵੀਂ ਮੁਸੀਬਤ, ਉਨ੍ਹਾਂ ਦੀਆਂ ਜੇਬਾਂ ‘ਤੇ ਸੱਟ ਲੱਗਣ ਲੱਗੀ ਹੈ..
ਟੈਸਟ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਫੇਫੜਿਆਂ ਦੀਆਂ ਧਮਨੀਆਂ ਵਿੱਚ ਦਬਾਅ ਵਧਣ ਨਾਲ ਉਨ੍ਹਾਂ ਦੇ ਦਿਲ ‘ਤੇ ਦਬਾਅ ਪੈ ਗਿਆ, ਜਿਸ ਕਾਰਨ ਬਲੱਡ ਪ੍ਰੈਸ਼ਰ ਅਨਿਯਮਿਤ ਹੋ ਗਿਆ। ਦਿਲ ਦੀ ਜਾਂਚ ਅਤੇ ਟੈਸਟ ਦੇ ਨਤੀਜੇ ਆਉਣ ਤੋਂ ਬਾਅਦ ਹੀ ਡਾਕਟਰ ਅਗਲੇ ਫੈਸਲੇ ਲਵੇਗਾ।