Jalandhar / Chandigarh : ਹੁਣ ਸੂਬਾ ਸਰਕਾਰ ਦੇ ਸਹਿਕਾਰੀ ਬੈਂਕ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 80 ਫੀਸਦੀ ਦਰ ‘ਤੇ ਕਰਜ਼ਾ ਦੇਣਗੇ। ਕਿਸਾਨ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈ ਸਕਣਗੇ।
ਟਵਿੱਟਰ ‘ਤੇ ਪੋਸਟ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਕੋ-ਆਪਰੇਟਿਵ ਬੈਂਕ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ 50 ਤੋਂ 80 ਫੀਸਦੀ ਸਬਸਿਡੀ ਅਤੇ ਮਸ਼ੀਨਰੀ ਮੁਹੱਈਆ ਕਰਵਾਏਗਾ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸਾਰੇ ਦੇਸ਼ ਵਿੱਚ ਸ਼ੁਰੂ ਕੀਤੀ ਗਈ ਹੈ… ਸਾਰੇ ਕਿਸਾਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਲਾਭਕਾਰੀ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ।