ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

Farmers ਦਾ ਵੱਡਾ ਐਲਾਨ, 13 ਨੂੰ Punjab ਭਰ ‘ਚ ਸੜਕੀ ਆਵਾਜਾਈ ਕਰਨਗੇ ਠੱਪ..

Punjab :13 ਅਕਤੂਬਰ ਨੂੰ ਜੇਕਰ ਤੁਸੀ ਕਿਸੇ ਕੰਮ ਲਈ ਦੂਜੇ ਸ਼ਹਿਰ ਜਾਣ ਲੱਗੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ, ਕਿਉਂਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 13 ਅਕਤੂਬਰ ਨੂੰ ਪੰਜਾਬ ਭਰ ‘ਚ ਸੜਕਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਨੇ ਐਲਾਨ ਕਰਦਿਆਂ ਕਿਹਾ ਕਿ 13 ਅਕਤੂਬਰ ਨੂੰ 3 ਘੰਟੇ ਲਈ ਪੰਜਾਬ ਦੀਆਂ ਸੜਕਾਂ ਠੱਪ ਕੀਤੀਆਂ ਜਾਣਗੀਆਂ। Farmers

ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਐਲਾਨ ਕਰਦਿਆਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਕੇ ਖਰੀਦ ਸ਼ੁਰੂ ਨਹੀਂ ਹੋਈ ਹੈ, ਜਿਸ ਲਈ ਪੰਜਾਬ ਅਤੇ ਦਿੱਲੀ ਦੋਵੇਂ ਸਰਕਾਰਾਂ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਵਤੀਰਾ ਕਿਸਾਨ ਨੂੰ ਮਾਰਨਾ ਹੈ।ਕਿਸਾਨ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਨੇ ਝੋਨਾ ਪੰਜਾਬ ਤੋਂ ਸ਼ਿਫਟ ਨਹੀਂ ਕੀਤਾ ਤਾਂ ਪੰਜਾਬ ਤਬਾਹ ਹੋ ਜਾਵੇਗਾ। ਇਸਦੇ ਮੱਦੇਨਜ਼ਰ 13 ਤਰੀਕ ਨੂੰ ਅਸੀਂ ਪੰਜਾਬ ਦਾ 12 ਤੋਂ 3 ਵਜੇ ਤੱਕ ਸੜਕੀ ਆਵਾਜਾਈ ਠੱਪ ਕਰਾਂਗੇ ਅਤੇ 14 ਤਰੀਕ ਨੂੰ ਸਾਰੀਆਂ ਜਥੇਬੰਦੀਆਂ ਨਾਲ ਇੱਕ ਸਾਂਝੀ ਮੀਟਿੰਗ ਕਿਸਾਨ ਭਵਨ ‘ਚ ਸਰਕਾਰ ਦੇ ਖਿਲਾਫ ਸਖਤ ਕਦਮ ਚੁੱਕਣ ਲਈ ਕੀਤੀ ਜਾਵੇਗੀ।ਕਿਸਾਨ ਆਗੂ ਨੇ ਕਿਹਾ ਕਿ ਸਾਡੇ ਗੋਦਾਮਾਂ ‘ਚ ਅਜੇ ਵੀ ਝੋਨਾ ਪੈਂਡਿੰਗ ਪਿਆ, ਜਿਸ ਲਈ ਅਸੀਂ ਸਰਕਾਰ ਨੂੰ ਚੇਤਾਵਨੀ ਦਿੰਦੇ ਹਾਂ ਕਿ ਜਲਦ ਸਾਰੇ ਗੁਦਾਮ ਖਾਲੀ ਕਰਵਾਏ ਜਾਣ, ਕਿਉਂਕਿ ਪੰਜਾਬ ਦੇ ਭਵਿੱਖ ਨੂੰ ਬਚਾਉਣਾ ਹੈ। ਇਹ ਫੈਸਲਾ ਸਾਂਝੇ ਤੌਰ ‘ਤੇ ਜਥੇਬੰਦੀਆਂ ਨੇ ਲਿਆ ਹੈ, ਕਿਉਂਕਿ ਇਹ ਮਸਲਾ ਸਾਡਾ ਨਹੀਂ ਸਾਰੇ ਪੰਜਾਬ ਦਾ ਮਸਲਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਤੋਂ ਘੱਟ ਕੀਮਤ ‘ਤੇ ਝੋਨਾ ਲਿਆ ਜਾ ਰਿਹਾ ਹੈ।

ਰਾਜੇਵਾਲ ਨੇ ਕਿਹਾ ਕਿ ਅੱਜ ਸਾਨੂੰ ਇੱਕ ਹੋ ਕੇ ਲੜਾਈ ਲੜਨੀ ਪਵੇਗੀ। ਇਸ ਲਈ 13 ਅਕਤੂਬਰ ਨੂੰ ਪੰਜਾਬ ਭਰ ‘ਚ 3 ਘੰਟੇ ਲਈ ਟਰੈਫਿਕ ਰੋਕ ਕੇ ਸਰਕਾਰ ਨੂੰ ਇੱਕ ਚੇਤਾਵਨੀ ਦੇ ਰਹੇ ਹਾਂ।

Scroll to Top