ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

Jammu and Kashmir ’ਚ ਵੱਡਾ ਅੱਤਵਾਦੀ ਹਮਲਾ, ਅੱਤਵਾਦੀਆਂ ਨੇ ਟਨਲ ਵਰਕਰਾਂ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ..

 Phagwaranews :  Ganderbal Terror Attack : ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲੇ ਦੇ ਗਗਨਗੀਰ ਇਲਾਕੇ ‘ਚ ਅੱਤਵਾਦੀਆਂ ਨੇ ਲੋਕਾਂ ਦੇ ਸਮੂਹ ‘ਤੇ ਹਮਲਾ ਕਰ ਕੇ ਡਾਕਟਰ ਸਮੇਤ 7 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਜ਼ਿਲੇ ਦੇ ਗੁੰਡ ਇਲਾਕੇ ‘ਚ ਸੁਰੰਗ ਬਣਾਉਣ ਦਾ ਕੰਮ ਕਰ ਰਹੀ ਇਕ ਨਿੱਜੀ ਕੰਪਨੀ ਦੇ ਦੂਜੇ ਸੂਬਿਆਂ ਤੋਂ ਆ ਰਹੇ ਮਜ਼ਦੂਰਾਂ ਦੇ ਕੈਂਪ ‘ਤੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ।ਅੱਤਵਾਦੀਆਂ

ਅੱਤਵਾਦੀਆਂ ਦੀ ਇਸ ਗੋਲੀਬਾਰੀ ‘ਚ ਇਕ ਡਾਕਟਰ ਤੋਂ ਇਲਾਵਾ 6 ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਹਮਲੇ ਨੂੰ ਅੰਜਾਮ ਦੇਣ ਤੋਂ ਬਾਅਦ ਅੱਤਵਾਦੀ ਉਥੋਂ ਭੱਜ ਗਏ।ਹਮਲੇ ਦੇ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਇੱਥੇ ਪਹੁੰਚ ਕੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਤਹਿਤ ਇੱਥੇ ਸੁਰੰਗ ਬਣਾਉਣ ਦਾ ਕੰਮ ਚੱਲ ਰਿਹਾ ਸੀ, ਜਿਸ ਵਿੱਚ ਮਾਰੇ ਗਏ 7 ਲੋਕਾਂ ਵਿੱਚੋਂ 6 ਮਜ਼ਦੂਰ ਇੱਥੇ ਕੰਮ ਕਰਦੇ ਸਨ। ਇਹ ਗੰਦਰਬਲ ਖੇਤਰ ਵਿੱਚ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਵਿਧਾਨ ਸਭਾ ਖੇਤਰ ਵਿੱਚ ਪੈਂਦਾ ਹੈ।

Scroll to Top