ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

Bulandshahr’ਚ Oxygen ਸਿਲੰਡਰ ‘ਚ ਧਮਾਕਾ; ਦੋ ਮੰਜ਼ਿਲਾ ਮਕਾਨ ਹੋਇਆ ਢਹਿ-ਢੇਰੀ, 6 ਲੋਕਾਂ ਦੀ ਮੌਤ…

Bulandshahr Cylinder Blast :  ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ‘ਚ ਸ਼ਟਰਿੰਗ ਦਾ ਕਾਰੋਬਾਰ ਕਰਨ ਵਾਲੇ ਰਿਆਜ਼ੂਦੀਨ ਦੇ ਘਰ ‘ਚ ਅਚਾਨਕ ਸਿਲੰਡਰ ਫਟਣ ਕਾਰਨ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ ਹੁਣ ਤੱਕ 3 ਔਰਤਾਂ ਸਮੇਤ 6 ਲੋਕਾਂ ਦੀ ਮੌਤ ਹੋ ਚੁੱਕੀ ਹੈ। Oxygen

ਸੂਚਨਾ ਮਿਲਦੇ ਹੀ ਐਸਪੀ ਸਿਟੀ, ਐਸਡੀਐਮ ਸੀਓ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਜੇਸੀਬੀ ਦੀ ਮਦਦ ਨਾਲ ਮਲਬਾ ਹਟਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਹ ਹਾਦਸਾ ਆਸ਼ਾਪੁਰੀ ਕਲੋਨੀ ਗੁਲਾਵਤੀ ਰੋਡ ਸਿਕੰਦਰਾਬਾਦ ਵਿੱਚ ਵਾਪਰਿਆ।

 

ਬੁਲੰਦਸ਼ਹਿਰ ਹਾਦਸੇ ‘ਤੇ ਡੀਐੱਮ ਸੀਪੀ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਸਿਲੰਡਰ ਫਟਣ ਕਾਰਨ ਸ਼ਟਰਰ ਦਾ ਕੰਮ ਕਰਨ ਵਾਲੇ ਰਿਆਜ਼ੂਦੀਨ ਦਾ ਘਰ ਜ਼ਮੀਨ ‘ਤੇ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ‘ਚ 17 ਤੋਂ 18 ਲੋਕ ਰਹਿ ਰਹੇ ਹਨ, ਜਿਨ੍ਹਾਂ ‘ਚੋਂ 8 ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ।

 

ਦੋ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੇਰ ਰਾਤ ਫਾਇਰ ਬ੍ਰਿਗੇਡ ਅਤੇ ਐਸਡੀਆਰਐਫ ਦੇ ਕਰਮਚਾਰੀ ਮਲਬੇ ਹੇਠ ਦੱਬੇ 17 ਲੋਕਾਂ ਨੂੰ ਬਚਾਉਣ ਵਿੱਚ ਲੱਗੇ ਹੋਏ ਸਨ। ਡੀਐਮ ਨੇ ਦੱਸਿਆ ਕਿ ਮਲਬੇ ਹੇਠ ਦੱਬੇ ਪਰਿਵਾਰ ਦੇ 10 ਮੈਂਬਰ ਪੂਰੀ ਤਰ੍ਹਾਂ ਸੁਰੱਖਿਅਤ ਹਨ।

Scroll to Top