ਫਗਵਾੜਾ ਨਿਊਜ਼

Latest news
17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ.... ਟੈਂਪੋ ਦਾ ਟਾਇਰ ਬਦਲ ਰਹੇ ਨੌਜਵਾਨ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਕੁਚਲਿਆ, ਹੋਈ ਮੌਤ.... Punjab ਦੇ ਇਸ ਪਿੰਡ ਵਿਚ ਹੈਰਾਨ ਕਰਨ ਵਾਲੀ ਘਟਨਾ, ਲਗਾਤਾਰ ਮਿਲ ਰਹੀਆਂ ਮੁੰਡਿਆਂ ਦੀਆਂ ਲਾਸ਼ਾਂ.... Punjab ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫਾ, ਲਿਆ ਗਿਆ ਵੱਡਾ ਫ਼ੈਸਲਾ...

ਇਹ ਸਭ 26 October ਨੂੰ ਬੰਦ ਰਹੇਗਾ! ਹੁਣੇ ਹੁਣੇ ਆਈ ਵੱਡੀ ਖਬਰ…

Punjab : ਪੰਜਾਬ ਦੇ ਕਿਸਾਨ ਇੱਕ ਵਾਰ ਫਿਰ ਅੰਦੋਲਨ ਦੀ ਤਿਆਰੀ ਵਿੱਚ ਹਨ। ਦਰਅਸਲ ਅੱਜ ਕਿਸਾਨ ਭਵਨ ਵਿਖੇ ਕਿਸਾਨਾਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਜਿੱਥੇ ਉਨ੍ਹਾਂ ਕੇਂਦਰ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ। ਬੰਦ

ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੇ ਖਰੀਦ ਮਸਲਿਆਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ ਨਹੀਂ ਤਾਂ 26 ਤੋਂ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਯਾਨੀ ਕਿ 26 ਅਕਤੂਬਰ ਤੋਂ ਪੰਜਾਬ ਦੇ 4 ਹਾਈਵੇਅ ਪੂਰੀ ਤਰ੍ਹਾਂ ਬੰਦ ਹੋ ਜਾਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ, ਉਦੋਂ ਤੱਕ ਉਹ ਪਿੱਛੇ ਨਹੀਂ ਹਟਣਗੇ ਅਤੇ ਸੂਬੇ ਦੇ ਲੋਕਾਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਹੈ।ਬੰਦ

ਦੱਸ ਦੇਈਏ ਕਿ ਮੰਡੀਆਂ ‘ਚ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਪਰੇਸ਼ਾਨ ਕਿਸਾਨਾਂ ਦਾ ਗੁੱਸਾ ਜਲੰਧਰ ‘ਚ ਵੀ ਦੇਖਣ ਨੂੰ ਮਿਲਿਆ। ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਆਪਣਾ ਗੁੱਸਾ ਜ਼ਾਹਰ ਕਰਨ ਲਈ ਸੋਮਵਾਰ ਨੂੰ ਲੁਧਿਆਣਾ-ਜਲੰਧਰ ਨੈਸ਼ਨਲ ਹਾਈਵੇ ‘ਤੇ ਜਲੰਧਰ ਦੇ ਧਨੋਵਾਲੀ ਨੇੜੇ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ।ਕਿਸਾਨ ਕਰੀਬ 6 ਘੰਟੇ ਹਾਈਵੇਅ ’ਤੇ ਬੈਠੇ ਰਹੇ ਅਤੇ ਲੋਕ ਆਪਣੀ ਮੰਜ਼ਿਲ ’ਤੇ ਪਹੁੰਚਣ ਲਈ ਭਟਕਦੇ ਰਹੇ। ਇਹ ਧਰਨਾ ਸ਼ਾਮ 5 ਵਜੇ ਦੇ ਕਰੀਬ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਅਤੇ ਮੰਡੀਆਂ ਵਿੱਚ ਲਿਫਟਿੰਗ ਵਾਹਨਾਂ ਦੀ ਆਮਦ ਤੋਂ ਬਾਅਦ ਸਮਾਪਤ ਹੋਇਆ।

ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਦੇ ਅੰਦੋਲਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਤੀਕਰਮ ਸਾਹਮਣੇ ਆਇਆ ਸੀ, ਉਨ੍ਹਾਂ ਕਿਹਾ ਸੀ ਕਿ ਮੈਂ ਝੋਨੇ ਦੀ ਖਰੀਦ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਰਾਈਸ ਮਿੱਲਰਾਂ ਦੀ ਸਮੱਸਿਆ ਨੂੰ ਜਲਦੀ ਹੱਲ ਕਰਨ ਦੀ ਬੇਨਤੀ ਕੀਤੀ ਹੈ। ਇਸ ਦਾ ਜਲਦੀ ਹੱਲ ਕੱਢਿਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਸਾਰੀਆਂ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ। ਅਸੀਂ ਪੰਜਾਬ ਨਾਲ ਸਬੰਧਤ ਮਿੱਲ ਮਾਲਕਾਂ ਦੀਆਂ ਲਗਭਗ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ, ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ। ਇਸ ਲਈ ਮੈਂ ਉਮੀਦ ਕਰਦਾ ਹਾਂ ਕਿ ਗ੍ਰਹਿ ਮੰਤਰੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨਗੇ।

Scroll to Top