ਫਗਵਾੜਾ ਨਿਊਜ਼

Latest news
ਹੁਣ ਲੱਗ ਰਿਹਾ ਡਰ, ਜਦੋ ਹਲਾਤ ਸਹੀ ਹੋਏ ਫੇਰ ਆਵਾਂਗੇ, Punjab ਤੋਂ UP-Bihar ਦੇ ਲੋਕਾਂ ਦਾ ਪਲਾਇਨ.. Punjab ਦੇ ਇਸ ਜ਼ਿਲ੍ਹੇ 'ਚ ਬਲੈਕ ਆਉਟ, ਡਿਪਟੀ ਕਮਿਸ਼ਨਰ ਵੱਲੋਂ ਹੁਮਕ ਜਾਰੀ.... ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ..

Highcourt ਨੇ Punjab ਤੇ ਕੇਂਦਰ ਸਰਕਾਰ ਨੂੰ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਮਾਮਲਾ….

Chandigarh :ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿੱਚ ਆ ਰਹੀਆਂ ਦਿੱਕਤਾਂ ਦਾ ਮਾਮਲਾ ਹਾਈਕੋਰਟ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਆਪਸੀ ਸਹਿਮਤੀ ਨਾਲ ਮਾਮਲਾ ਹੱਲ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਪੰਜਾਬ ਅਤੇ ਕੇਂਦਰ ਸਰਕਾਰ ਦਰਮਿਆਨ 31 ਅਕਤੂਬਰ ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ।Highcourt

ਦਰਅਸਲ, ਇੱਕ ਵਕੀਲ ਦੁਆਰਾ ਦਾਇਰ ਜਨਹਿਤ ਪਟੀਸ਼ਨ ਵਿੱਚ ਕਿਸਾਨਾਂ ਨੂੰ ਝੋਨੇ ਦੀ ਖਰੀਦ ਅਤੇ ਲਿਫਟਿੰਗ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਦੇ ਹੱਲ ਦੀ ਮੰਗ ਕੀਤੀ ਗਈ ਸੀ। ਇਸ ਪਟੀਸ਼ਨ ‘ਤੇ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਐਫਸੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਇਸ ਦੇ ਜਵਾਬ ‘ਚ ਅੱਜ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਕਿਹਾ ਕਿ ਇਸ ਮੁੱਦੇ ‘ਤੇ 31 ਅਕਤੂਬਰ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵਿਚਾਲੇ ਮੀਟਿੰਗ ਹੋਵੇਗੀ, ਜਿਸ ‘ਚ ਇਸ ‘ਤੇ ਚਰਚਾ ਕੀਤੀ ਜਾਵੇਗੀ।ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵੀ ਹਾਈਕੋਰਟ ਵਿੱਚ ਆਪਣਾ ਪੱਖ ਪੇਸ਼ ਕੀਤਾ। ਪੰਜਾਬ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਪੱਧਰ ‘ਤੇ ਜੋ ਵੀ ਕਰ ਸਕਦੀ ਹੈ, ਉਹ ਕਰ ਰਹੀ ਹੈ ਅਤੇ ਇਸ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਕੇਂਦਰ ਸਰਕਾਰ ਨੂੰ ਸਮੇਂ-ਸਮੇਂ ‘ਤੇ ਜਾਣੂ ਕਰਵਾ ਰਹੀ ਹੈ। ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਇਹ ਮਾਮਲਾ ਆਪਸੀ ਸਹਿਮਤੀ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਪਟੀਸ਼ਨਰ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਮੀਟਿੰਗ ਵਿੱਚ ਇਸ ਮਸਲੇ ਦਾ ਹੱਲ ਨਾ ਹੋਇਆ ਤਾਂ ਮੁੜ ਹਾਈ ਕੋਰਟ ਤੱਕ ਪਹੁੰਚ ਕੀਤੀ ਜਾ ਸਕਦੀ ਹੈ।

Scroll to Top