Punjab :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ‘ਤੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧਾ ਕੀਤਾ ਹੈ।
ਸੀਐਮ ਮਾਨ ਨੇ ਟਵੀਟ ਸਾਂਝਾ ਕੀਤਾ ਅਤੇ ਲਿਖਿਆ, “ਦੀਵਾਲੀ ਦੇ ਮੌਕੇ ‘ਤੇ ਕਰਮਚਾਰੀਆਂ ਨੂੰ ਮੇਰੇ ਵੱਲੋਂ ਇੱਕ ਛੋਟਾ ਤੋਹਫਾ।” 1 ਨਵੰਬਰ, 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਵਿੱਚ 4 ਫੀਸਦੀ (38 ਫੀਸਦੀ ਤੋਂ ਵਧਾ ਕੇ 42 ਫੀਸਦੀ) ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ ਦੀਵਾਲੀ।