ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

ਪਹਿਲਾਂ ਘਰ ‘ਚ ਫੂਕਿਆ ਪਟਾਕਾ, ਫਿਰ 5 ਬੱਚਿਆਂ ਦੇ ਪਿਤਾ ਨੇ ਚੁੱਕਿਆ ਖੌਫਨਾਕ ਕਦਮ, ਪਰਿਵਾਰ ਸਦਮੇ ‘ਚ…

ਫਾਜ਼ਿਲਕਾ: ਮੰਡੀ ਰੋਡਾਵਾਲੀ ਨੇੜੇ 5 ਬੱਚਿਆਂ ਦੇ ਪਿਤਾ ਨੇ ਟਰੇਨ ਹੇਠਾਂ ਆ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸਤਨਾਮ ਸਿੰਘ (55) ਦੇ ਭਰਾ ਰਾਜਾ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਇੱਟਾਂ ਦੇ ਭੱਠੇ ‘ਤੇ ਮਜ਼ਦੂਰੀ ਦਾ ਕੰਮ ਕਰਦਾ ਸੀ। ਉਸ ਦੀਆਂ 3 ਧੀਆਂ ਅਤੇ 2 ਪੁੱਤਰ ਸਨ, ਜੋ ਵਿਆਹੇ ਹੋਏ ਸਨ। ਦਿਹਾੜੀ ਨਾ ਮਿਲਣ ਕਾਰਨ ਉਹ ਆਪਣੇ ਆਪ ਨੂੰ ਆਰਥਿਕ ਪੱਖੋਂ ਕਮਜ਼ੋਰ ਸਮਝਦਾ ਸੀ।

ਇਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਮੰਡੀ ਰੋਡਾਵਾਲੀ ਨੇੜੇ ਲੰਘਦੀ ਰੇਲਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ। ਰਾਜਾ ਸਿੰਘ ਨੇ ਦੱਸਿਆ ਕਿ ਪਹਿਲਾਂ ਉਸ ਨੇ ਘਰ ‘ਚ ਪਟਾਕੇ ਚਲਾਏ ਅਤੇ ਫਿਰ ਬਾਅਦ ‘ਚ ਇਹ ਘਿਨਾਉਣੀ ਹਰਕਤ ਕੀਤੀ। ਉਸ ਨੇ ਦੱਸਿਆ ਕਿ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਉਹ ਅਜਿਹਾ ਕਰੇਗਾ। ਫਿਲਹਾਲ ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਰੇਲਵੇ ਪੁਲੀਸ ਅਧਿਕਾਰੀ ਸੁਰਿੰਦਰ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਭਰਾ ਅਤੇ ਪੁੱਤਰ ਦੇ ਬਿਆਨਾਂ ’ਤੇ ਧਾਰਾ 194 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

Scroll to Top