ਫਗਵਾੜਾ ਨਿਊਜ਼

Latest news
ਹੁਣ ਲੱਗ ਰਿਹਾ ਡਰ, ਜਦੋ ਹਲਾਤ ਸਹੀ ਹੋਏ ਫੇਰ ਆਵਾਂਗੇ, Punjab ਤੋਂ UP-Bihar ਦੇ ਲੋਕਾਂ ਦਾ ਪਲਾਇਨ.. Punjab ਦੇ ਇਸ ਜ਼ਿਲ੍ਹੇ 'ਚ ਬਲੈਕ ਆਉਟ, ਡਿਪਟੀ ਕਮਿਸ਼ਨਰ ਵੱਲੋਂ ਹੁਮਕ ਜਾਰੀ.... ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ..

Punjab ਚ Factory ਲੱਗੀ ਭਿਆਨਕ ਅੱਗ, ਭਾਜੜ ਮਚ ਗਈ..

Ludhiana :ਨੂਰਵਾਲਾ ਰੋਡ ‘ਤੇ ਬਸੰਤ ਨਗਰ ਦੀ ਗਲੀ ਨੰਬਰ 2 ‘ਚ ਤਿੰਨ ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਨਾਲ ਦਹਿਸ਼ਤ ਫੈਲ ਗਈ। ਇਹ ਰਿਹਾਇਸ਼ੀ ਇਲਾਕਾ ਹੋਣ ਕਾਰਨ ਲੋਕਾਂ ਵਿੱਚ ਭਗਦੜ ਮੱਚ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। Punjabਜਿਵੇਂ ਹੀ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। 

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਬਸਤੀ ਜੋਧੇਵਾਲ ਦੇ ਇੰਸਪੈਕਟਰ ਗੁਰਦਿਆਲ ਸਿੰਘ, ਏ.ਐੱਸ.ਆਈ. ਬਲਕਾਰ ਸਿੰਘ ਮੌਕੇ ’ਤੇ ਪੁੱਜੇ। ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਤਿੰਨ ਮੰਜ਼ਿਲਾ ਇਮਾਰਤ ਦੀ ਹੇਠਲੀ ਮੰਜ਼ਿਲ ’ਤੇ ਰਿਹਾਇਸ਼ ਹੈ ਅਤੇ ਉਪਰਲੀਆਂ ਮੰਜ਼ਿਲਾਂ ’ਤੇ ਪਾਰਸ ਜੈਨ ਦੀ ਹੌਜ਼ਰੀ ਫੈਕਟਰੀ ਹੈ। ਫੈਕਟਰੀ ਮਾਲਕ ਨੇ ਮੰਗਲਵਾਰ ਨੂੰ ਹੀ ਪੌਲੀਏਸਟਰ ਕੱਪੜੇ ਦੇ ਕਰੀਬ 300 ਬਕਸੇ ਆਰਡਰ ਕੀਤੇ ਸਨ, ਜਦੋਂ ਕਿ ਕਰੀਬ 100 ਬਕਸੇ ਪਹਿਲਾਂ ਹੀ ਉੱਥੇ ਪਏ ਸਨ। ਸ਼ਾਮ ਕਰੀਬ 6.30 ਵਜੇ ਜਦੋਂ ਲੋਕਾਂ ਨੇ ਫੈਕਟਰੀ ਦੇ ਫਰਸ਼ ਤੋਂ ਧੂੰਆਂ ਨਿਕਲਦਾ ਦੇਖਿਆ ਤਾਂ ਉਨ੍ਹਾਂ ਨੇ ਅਲਾਰਮ ਵੱਜਿਆ। ਕੁਝ ਹੀ ਸਮੇਂ ਵਿੱਚ ਅੱਗ ਲੱਗ ਗਈ ਜਿਸ ਨੇ ਭਿਆਨਕ ਰੂਪ ਧਾਰਨ ਕਰ ਲਿਆ।

ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਅੱਗ ਦੇ ਭਿਆਨਕ ਰੂਪ ਨੂੰ ਦੇਖਦਿਆਂ ਉਨ੍ਹਾਂ ਨੇ ਬਚਾਅ ਕਾਰਜਾਂ ਲਈ ਆਸ-ਪਾਸ ਦੇ ਘਰਾਂ ਨੂੰ ਖਾਲੀ ਕਰਵਾਉਣਾ ਸ਼ੁਰੂ ਕਰ ਦਿੱਤਾ ਸੀ ਪਰ ਸਮੇਂ ਸਿਰ ਅੱਗ ’ਤੇ ਕਾਬੂ ਪਾ ਲਿਆ ਗਿਆ। ਜਾਂਚ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

Scroll to Top