ਫਗਵਾੜਾ ਨਿਊਜ਼

Latest news
ਹੁਣ ਲੱਗ ਰਿਹਾ ਡਰ, ਜਦੋ ਹਲਾਤ ਸਹੀ ਹੋਏ ਫੇਰ ਆਵਾਂਗੇ, Punjab ਤੋਂ UP-Bihar ਦੇ ਲੋਕਾਂ ਦਾ ਪਲਾਇਨ.. Punjab ਦੇ ਇਸ ਜ਼ਿਲ੍ਹੇ 'ਚ ਬਲੈਕ ਆਉਟ, ਡਿਪਟੀ ਕਮਿਸ਼ਨਰ ਵੱਲੋਂ ਹੁਮਕ ਜਾਰੀ.... ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ..

Punjab’ਚ ਵੱਡਾ ਮੁਕਾਬਲਾ, Police ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ..

Ludhiana : ਦੇਰ ਰਾਤ ਹੈਬੋਵਾਲ ਦੇ ਚੂਹੜਪੁਰ ਰੋਡ ‘ਤੇ ਲੁੱਟ-ਖੋਹ ਦੇ ਮਾਮਲੇ ‘ਚ ਲੋੜੀਂਦੇ ਮੁਲਜ਼ਮਾਂ ਅਤੇ ਪੁਲਸ ਪਾਰਟੀ ਵਿਚਾਲੇ ਕਰਾਸ ਫਾਇਰਿੰਗ ਹੋ ਗਈ। ਮੁਲਜ਼ਮਾਂ ਨੇ ਪੁਲੀਸ ’ਤੇ ਦੋ ਗੋਲੀਆਂ ਚਲਾਈਆਂ ਤੇ ਪੁਲੀਸ ਪਾਰਟੀ ਨੇ ਆਪਣੇ ਬਚਾਅ ਵਿੱਚ ਇੱਕ ਗੋਲੀ ਚਲਾਈ। ਜਿਸ ਨਾਲ ਮੁਲਜ਼ਮ ਦੀ ਸੱਜੀ ਲੱਤ ’ਤੇ ਸੱਟ ਲੱਗੀ।  ਗੋਲੀਆਂਮੁਲਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਮੌਕੇ ‘ਤੇ ਏ.ਡੀ.ਸੀ.ਪੀ. ਅਮਨ ਬਰੜ, ਇੰਸਪੈਕਟਰ ਸੀ.ਆਈ.ਏ.1 ਰਾਜੇਸ਼ ਕੁਮਾਰ, ਇੰਸਪੈਕਟਰ ਕੁਲਵੰਤ ਕੌਰ, ਹੈਬੋਵਾਲ ਦੇ ਇੰਸਪੈਕਟਰ ਅੰਮ੍ਰਿਤਪਾਲ ਮੌਕੇ ‘ਤੇ ਪਹੁੰਚੇ।ਪੁਲੀਸ ਨੇ ਮੁਲਜ਼ਮ ਦੀ ਪਛਾਣ ਅਮਿਤ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਤਾਜਪੁਰ ਰੋਡ ਵਜੋਂ ਕੀਤੀ ਹੈ। ਏ.ਡੀ.ਸੀ.ਪੀ ਅਮਨ ਬਰਾੜ ਨੇ ਦੱਸਿਆ ਕਿ ਸੀ.ਆਈ.ਏ. ਸਬ-ਇੰਸਪੈਕਟਰ ਹਰਜਾਪ ਸਿੰਘ ਦੀ ਟੀਮ ਜਦੋਂ ਰੇਲਵੇ ਟਰੈਕ ਨੇੜੇ ਗਸ਼ਤ ਕਰ ਰਹੀ ਸੀ ਤਾਂ ਚੈਕਿੰਗ ਦੌਰਾਨ ਉਨ੍ਹਾਂ ਨੇ ਐਕਟਿਵਾ ‘ਤੇ ਜਾ ਰਹੇ ਮੁਲਜ਼ਮਾਂ ਨੂੰ ਸ਼ੱਕ ਦੇ ਆਧਾਰ ‘ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੁਲਜ਼ਮਾਂ ਨੇ ਗੋਲੀਆਂ ਚਲਾ ਦਿੱਤੀਆਂ। ਬਚਾਅ ‘ਚ ਪੁਲਸ ਟੀਮ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਦੋਸ਼ੀ ਜ਼ਖਮੀ ਹੋ ਗਿਆ। ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ। ਪੁਲੀਸ ਨੇ ਮੁਲਜ਼ਮ ਦੀ ਐਕਟਿਵਾ ਅਤੇ ਖਾਲੀ ਕਾਰਤੂਸ ਵੀ ਬਰਾਮਦ ਕਰ ਲਏ ਹਨ। ਫੋਰੈਂਸਿਕ ਟੀਮ ਅਤੇ ਹੋਰ ਟੀਮਾਂ ਮੌਕੇ ‘ਤੇ ਪਹੁੰਚ ਗਈਆਂ।

Scroll to Top