ਫਗਵਾੜਾ ਨਿਊਜ਼

Latest news
17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ.... ਟੈਂਪੋ ਦਾ ਟਾਇਰ ਬਦਲ ਰਹੇ ਨੌਜਵਾਨ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਕੁਚਲਿਆ, ਹੋਈ ਮੌਤ.... Punjab ਦੇ ਇਸ ਪਿੰਡ ਵਿਚ ਹੈਰਾਨ ਕਰਨ ਵਾਲੀ ਘਟਨਾ, ਲਗਾਤਾਰ ਮਿਲ ਰਹੀਆਂ ਮੁੰਡਿਆਂ ਦੀਆਂ ਲਾਸ਼ਾਂ.... Punjab ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫਾ, ਲਿਆ ਗਿਆ ਵੱਡਾ ਫ਼ੈਸਲਾ...

Punjab ਦੇ ਕਿਸਾਨਾਂ ਤੋਂ ਤਿੰਨ ਕਾਲੇ ਕਾਨੂੰਨਾਂ ਦਾ ਬਦਲਾ ਲੈਣ ਦੀ BJP ਦੀ ਕੇਂਦਰ ਸਰਕਾਰ ਕਰ ਰਹੀ ਹੈ ਸਾਜ਼ਿਸ਼ – ਕੰਗ….

Chandigarh : ਕਰਨਾਟਕ ‘ਚ ਪੰਜਾਬ ਦੇ ਚੌਲਾਂ ਦੇ ਸੈਂਪਲ ਨੂੰ ਰੱਦ ਕਰਨ ‘ਤੇ ਆਮ ਆਦਮੀ ਪਾਰਟੀ ‘ਆਪ’ ਨੇ ਕਿਹਾ ਕਿ ਹਰ ਸਾਲ ਝੋਨਾ ਖ਼ਰੀਦਣ ਤੋਂ ਪਹਿਲਾਂ ਐੱਫ.ਸੀ.ਆਈ. ਉਸ ਦੀ ਗੁਣਵੱਤਾ ਦੀ ਜਾਂਚ ਕਰਦੀ ਹੈ ਅਤੇ ਸਾਰੇ ਮਾਪਦੰਡਾਂ ਨੂੰ ਪੂਰਾ ਕਰਨ ਤੋਂ ਬਾਅਦ ਹੀ ਖ਼ਰੀਦਦੀ ਹੈ, ਫਿਰ ਕਰਨਾਟਕ ਦੀ ਐੱਫ.ਸੀ.ਆਈ ਡਿਵੀਜ਼ਨ ਨੇ ਸੈਂਪਲ ਫੇਲ ਕਿਸ ਤਰ੍ਹਾਂ ਕਰ ਦਿੱਤੇ? ‘ਆਪ’ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਰਨਾਟਕ ਨੇ ਪੰਜਾਬ ਦੇ ਚੌਲਾਂ ਨੂੰ ਲੈ ਕੇ ਜੋ ਕਿਹਾ ਹੈ, ਉਸ ਨੂੰ ਦੇਖਦਿਆਂ ਸਾਫ਼ ਜਾਪਦਾ ਹੈ ਕਿ ਪੰਜਾਬ ਖ਼ਿਲਾਫ਼ ਕੋਈ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ। Punjabਉਨ੍ਹਾਂ ਕਿਹਾ ਕਿ ਇਸ ਸਾਲ ਕੇਂਦਰ ਸਰਕਾਰ ਪੰਜਾਬ ਦਾ ਝੋਨਾ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਣ ਤੋਂ ਪਿੱਛੇ ਹੱਟ ਰਹੀ ਹੈ ਅਤੇ ਕਈ ਤਰ੍ਹਾਂ ਦੇ ਬਹਾਨੇ ਬਣਾ ਰਹੀ ਹੈ। ਇਹ ਸਭ ਸਿਰਫ਼ ਪੰਜਾਬ ਵਿੱਚੋਂ ਝੋਨਾ ਨਾ ਖ਼ਰੀਦਣ ਦੇ ਬਹਾਨੇ ਹਨ।ਅਸਲ ਵਿੱਚ ਇਹ ਸਭ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਬਦਲਾ ਲੈਣ ਲਈ ਕੀਤਾ ਜਾ ਰਿਹਾ ਹੈ। ਕੰਗ ਨੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਬਿਆਨ ਦਾ ਜ਼ਿਕਰ ਕੀਤਾ ਕਿ ‘ਭਾਜਪਾ ਸਰਕਾਰ ਲੰਬੇ ਸਮੇਂ ਤੱਕ ਐਮਐਸਪੀ ਨਹੀਂ ਦੇਵੇਗੀ’। ਉਨ੍ਹਾਂ ਕਿਹਾ ਕਿ ਇਸ ਮੁੱਦੇ ਸਬੰਧੀ ਭਾਰਤ ਸਰਕਾਰ ਦੀ ਨੀਅਤ ਸ਼ੱਕ ਦੇ ਘੇਰੇ ਵਿੱਚ ਹੈ। ਭਾਜਪਾ ਪਿਛਲੇ ਦਰਵਾਜ਼ੇ ਰਾਹੀਂ ਕਾਲੇ ਖੇਤੀ ਕਾਨੂੰਨ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਐਮਐਸਪੀ ਬਾਰੇ ਕੇਂਦਰ ਸਰਕਾਰ ਦੇ ਇਰਾਦੇ ਸ਼ੁਰੂ ਤੋਂ ਹੀ ਖ਼ਰਾਬ ਰਹੇ ਹਨ ਅਤੇ ਇਹ ਦੇ ਮੰਤਰੀਆਂ ਦੇ ਪਹਿਲੇ ਬਿਆਨਾਂ ਤੋਂ ਸਾਫ਼ ਜ਼ਾਹਿਰ ਹੈ। ਕੰਗ ਨੇ ਕਿਹਾ ਕਿ ਇਸ ਘਟਨਾ ਨੇ ਕਿਸਾਨਾਂ ਪ੍ਰਤੀ ਭਾਰਤ ਸਰਕਾਰ ਦੇ ਨਾਂਹ-ਪੱਖੀ ਰਵੱਈਏ ਨੂੰ ਮੁੜ ਉਜਾਗਰ ਕਰ ਦਿੱਤਾ ਹੈ। ਇਹ ਸਿਰਫ਼ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਅਤੇ ਬਦਲਾ ਲੈਣ ਦੀ ਸਾਜ਼ਿਸ਼ ਹੈ।

Scroll to Top