ਫਗਵਾੜਾ ਨਿਊਜ਼

Latest news
ਹੁਣ ਲੱਗ ਰਿਹਾ ਡਰ, ਜਦੋ ਹਲਾਤ ਸਹੀ ਹੋਏ ਫੇਰ ਆਵਾਂਗੇ, Punjab ਤੋਂ UP-Bihar ਦੇ ਲੋਕਾਂ ਦਾ ਪਲਾਇਨ.. Punjab ਦੇ ਇਸ ਜ਼ਿਲ੍ਹੇ 'ਚ ਬਲੈਕ ਆਉਟ, ਡਿਪਟੀ ਕਮਿਸ਼ਨਰ ਵੱਲੋਂ ਹੁਮਕ ਜਾਰੀ.... ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ..

Punjab ‘ਚ ਭਲਕੇ ਅੱਧੇ ਦਿਨ ਦੀ ਛੁੱਟੀ, School, Collage ਅਤੇ ਇਹ ਦੁਕਾਨਾਂ ਬੰਦ ਰਹਿਣਗੀਆਂ…

Jalandhar :  ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ ਨੂੰ ਜਲੰਧਰ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਸਕੂਲ/ਕਾਲਜ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।Punjab

ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ 

ਇਸ ਦੇ ਨਾਲ ਹੀ ਨਗਰ ਕੀਰਤਨ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਡੀਸੀ ਹਿਮਾਂਸ਼ੂ ਅਗਰਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਅਧੀਨ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਗਏ ਨਗਰ ਕੀਰਤਨ ਦੌਰਾਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੇ ਹੁਕਮ ਜਾਰੀ ਕੀਤੇ ਹਨ। 12 ਨਵੰਬਰ ਨੂੰ ਭਾਰਤੀ ਦੰਡਾਵਲੀ, 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਲੰਧਰ ਜ਼ਿਲ੍ਹੇ ਦੇ ਨਗਰ ਕੀਰਤਨ ਮਾਰਗ ਅਤੇ ਧਾਰਮਿਕ ਸਥਾਨਾਂ ਦੇ ਆਸ-ਪਾਸ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਲਗਾਈ ਗਈ ਹੈ।

ਨਿਗਮ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ

ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਨੇ ਐਤਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ਦੇ ਰੂਟ ਦਾ ਦੌਰਾ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ ਰਾਜੇਸ਼ ਖੋਖਰ ਅਤੇ ਵਿਕਰਾਂਤ ਵਰਮਾ, ਮਨਦੀਪ ਸਿੰਘ ਮਿੱਠੂ, ਸਕੱਤਰ ਅਜੇ ਕੁਮਾਰ ਅਤੇ ਨਿਗਮ ਦੇ ਹੋਰ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ।ਕਮਿਸ਼ਨਰ ਨੇ ਨਗਰ ਕੀਰਤਨ ਦੇ ਰੂਟ ਦਾ ਦੌਰਾ ਕਰਕੇ ਸਾਰੇ ਪ੍ਰਬੰਧਾਂ ਨੂੰ ਦੇਖਿਆ ਅਤੇ ਮੌਕੇ ‘ਤੇ ਹੀ ਸਬੰਧਤ ਨਿਗਮ ਅਧਿਕਾਰੀਆਂ ਨੂੰ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਟੀਮ ਨੇ ਸੈਂਟਰਲ ਟਾਊਨ, ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਪੰਜਪੀਰ, ਅੱਡਾ ਹੁਸ਼ਿਆਰਪੁਰ ਚੌਕ, ਪਟੇਲ ਚੌਕ, ਬਸਤੀ ਅੱਡਾ ਚੌਕ, ਭਗਵਾਨ ਵਾਲਮੀਕੀ ਚੌਕ, ਸੈਦਾ ਗੇਟ ਅਤੇ ਮਿਲਾਪ ਚੌਕ ਦਾ ਦੌਰਾ ਕੀਤਾ।

Scroll to Top