Punjab : ਪੰਜਾਬ ‘ਚ ਸੰਘਣੀ ਧੁੰਦ ਕਾਰਨ ਟੂਰਿਸਟ ਬੱਸ ਅਤੇ ਟਰੱਕ ਟਿੱਪਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਹੜਕੰਪ ਮੱਚ ਗਿਆ। ਘਟਨਾ ਫਿਲੌਰ ਦੀ ਦੱਸੀ ਜਾ ਰਹੀ ਹੈ, ਜਿੱਥੇ ਸੰਘਣੀ ਧੁੰਦ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਟੂਰਿਸਟ ਬੱਸ ‘ਚ ਮੌਜੂਦ ਯਾਤਰੀ ਅਤੇ ਡਰਾਈਵਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਬੱਸ ਅਤੇ ਟਰੱਕ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਫਿਲਹਾਲ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਵੀ ਸੰਘਣੀ ਧੁੰਦ ਕਾਰਨ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਸੰਗਰੂਰ ਤੋਂ ਆ ਰਹੀ ਪੀ.ਆਰ.ਟੀ.ਸੀ. ਬੱਸ ਅਤੇ ਡੀ.ਏ.ਪੀ. ਖਾਦ ਨਾਲ ਭਰੇ ਟਰੱਕ ਅਤੇ ਟਰਾਲੀ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ।
ਹਾਦਸਾ ਭਵਾਨੀਗੜ੍ਹ ਦੇ ਬਲਿਆਲ ਕੱਟ ਨੇੜੇ ਉਸ ਸਮੇਂ ਵਾਪਰਿਆ, ਜਦੋਂ ਟਰੱਕ ਸਰਵਿਸ ਲੇਨ ‘ਤੇ ਜਾ ਰਿਹਾ ਸੀ। ਦੋਵੇਂ ਵਾਹਨਾਂ ਦੀ ਟੱਕਰ ਤੋਂ ਬਾਅਦ ਜ਼ੋਰਦਾਰ ਧਮਾਕੇ ਨਾਲ ਆਸ-ਪਾਸ ਦੇ ਲੋਕ ਡਰ ਗਏ ਅਤੇ ਮੌਕੇ ‘ਤੇ ਚੀਕ-ਚਿਹਾੜਾ ਪੈ ਗਿਆ।