ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

Jalandhar ਅੰਮ੍ਰਿਤਸਰ Highway ‘ਤੇ ਵਾਪਰਿਆ ਵੱਡਾ ਹਾਦਸਾ….

Jalandhar: ਜਲੰਧਰ ਅੰਮ੍ਰਿਤਸਰ ਹਾਈਵੇ ‘ਤੇ ਰਣਵੀਰ ਕਲਾਸਿਕ ਨੇੜੇ ਵੱਡਾ ਹਾਦਸਾ ਹੋਣ ਦੀ ਖਬਰ ਹੈ। ਦਰਅਸਲ, ਇੱਥੇ ਝੋਨੇ ਨਾਲ ਭਰਿਆ ਇੱਕ ਓਵਰਲੋਡ ਟਰੱਕ ਇੱਕ ਕਾਰ ‘ਤੇ ਪਲਟ ਗਿਆ, ਜਿਸ ਵਿੱਚ ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ ਹੋ ਗਈ।Jalandhar

ਜਾਣਕਾਰੀ ਮੁਤਾਬਕ ਇਹ ਘਟਨਾ ਸੋਮਵਾਰ ਦੁਪਹਿਰ 3.30 ਵਜੇ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਆਪਣੀ ਪਤਨੀ, ਬੱਚਿਆਂ ਅਤੇ ਹੋਰ ਰਿਸ਼ਤੇਦਾਰਾਂ ਨਾਲ ਡੀ.ਐਮ.ਸੀ. ਹਸਪਤਾਲ ‘ਚ ਦਾਖਲ ਮਾਂ ਦਾ ਪਤਾ ਲੈਣ ਜਾ ਰਹੇ ਸਨ। ਇਸੇ ਦੌਰਾਨ ਝੋਨੇ ਨਾਲ ਭਰਿਆ ਇੱਕ ਓਵਰਲੋਡ ਟਰੱਕ ਕਾਰ ਦੇ ਉਪਰ ਪਲਟ ਗਿਆ, ਜਿਸ ਕਾਰਨ ਕਾਰ ਵਿੱਚ ਸਵਾਰ ਵਿਅਕਤੀਆਂ ਦੀ ਕੁਚਲਣ ਕਾਰਨ ਮੌਤ ਹੋ ਗਈ ਜਦਕਿ ਕਾਰ ਚਾਲਕ ਦਾ ਬਚਾਅ ਹੋ ਗਿਆ। ਮਰਨ ਵਾਲਿਆਂ ਵਿੱਚ ਇੱਕ ਬੱਚਾ ਅਤੇ ਦੋ ਔਰਤਾਂ ਸ਼ਾਮਲ ਹਨ ਜਦੋਂਕਿ ਇੱਕ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ।Jalandhar ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਗੱਡੀ ਦੇ ਕੱਟ ਕੇ ਅੰਦਰ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਫਿਲਹਾਲ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Scroll to Top