ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

‘ਆਪ’ ਦੀ ਪੈਦਲ ਯਾਤਰਾ ’ਚ Arvind Kejriwal ’ਤੇ ਹੋਇਆ ਹਮਲਾ, Police ਦੀ ਗ੍ਰਿਫਤ ’ਚ ਹਮਲਾਵਰ…

Attack On Arvind Kejriwal News:

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਦੋਂ ਗ੍ਰੇਟਰ ਕੈਲਾਸ਼ ਇਲਾਕੇ ‘ਚ ਹਾਈਕਿੰਗ ਕਰ ਰਹੇ ਸਨ ਤਾਂ ਇਕ ਵਿਅਕਤੀ ਨੇ ਉਨ੍ਹਾਂ ‘ਤੇ ਸਿਹਾਈ ਸੁੱਟਣ ਦੀ ਕੋਸ਼ਿਸ਼ ਕੀਤੀ। ਵਿਅਕਤੀ ਨੇ ਕੇਜਰੀਵਾਲ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਉਕਤ ਵਿਅਕਤੀ ਨੂੰ ਸੁਰੱਖਿਆ ਕਰਮਚਾਰੀਆਂ ਨੇ ਫੜ ਲਿਆ ਅਤੇ ਕੁੱਟਮਾਰ ਵੀ ਕੀਤੀ ਗਈ।

35 ਦਿਨਾਂ ਵਿੱਚ ਤੀਜਾ ਹਮਲਾ

‘ਆਪ’ ਨੇ ਕਿਹਾ ਕਿ ਪਿਛਲੇ 35 ‘ਚ ਇਹ ਤੀਜਾ ਹਮਲਾ ਹੈ। ਇਸ ਤੋਂ ਪਹਿਲਾਂ 25 ਅਕਤੂਬਰ ਨੂੰ ਵਿਕਾਸਪੁਰੀ, 27 ਨਵੰਬਰ ਨੂੰ ਨੰਗਲੋਈ ਅਤੇ ਅੱਜ 30 ਨਵੰਬਰ ਨੂੰ ਗ੍ਰੇਟਰ ਕੈਲਾਸ਼ ਵਿੱਚ ਹਮਲੇ ਹੋਏ ਸਨ।

ਹਾਲਾਂਕਿ ਸਮਰਥਕਾਂ ਨੇ ਮੌਕੇ ‘ਤੇ ਹੀ ਦੋਸ਼ੀ ਦੀ ਕੁੱਟਮਾਰ ਕੀਤੀ। ਦਿੱਲੀ ਪੁਲਸ ਨੇ ਉਸ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਛਤਰਪੁਰ-ਨੰਗਲੋਈ ਵਿੱਚ ਵੀ ਕੇਜਰੀਵਾਲ ਨਾਲ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਉੱਤੇ ਦਿੱਲੀ ਦੇ ਗ੍ਰੇਟਰ ਕੈਲਾਸ਼ ‘ਚ ਹੋਇਆ ਹਮਲਾ ਬੇਹੱਦ ਸ਼ਰਮਨਾਕ ਹੈ। ਜਦੋਂ ਤੋਂ ਕੇਜਰੀਵਾਲ ਜੀ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਅਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਬੀਜੇਪੀ ਨੂੰ ਸਵਾਲ ਪੁੱਛਣਾ ਸ਼ੁਰੂ ਕੀਤਾ ਹੈ, ਬੀਜੇਪੀ ਪੂਰੀ ਤਰ੍ਹਾਂ ਘਬਰਾ ਗਈ ਹੈ। ਇਹ ਹਮਲਾ ਉਸੀ ਘਬਰਾਹਟ ਦਾ ਨਤੀਜਾ ਹੈ। 35 ਦਿਨਾਂ ਦੇ ਅੰਦਰ ਇਹ ਉਹਨਾਂ ‘ਤੇ ਤੀਜਾ ਹਮਲਾ ਹੋਇਆ ਹੈ। ਜਦੋਂ ਵੀ ਬੀਜੇਪੀ ਆਪਣੇ ਜ਼ਿੰਮੇਵਾਰੀ ਵਾਲ਼ੇ ਕੰਮ ਵਿੱਚ ਨਾਕਾਮ ਹੁੰਦੀ ਹੈ ਤਾਂ ਉਹ ਘਬਰਾਹਟ ‘ਚ ਇੱਦਾਂ ਦੇ ਲੜਾਈ ਝਗੜੇ ਅਤੇ ਕੁੱਟ-ਮਾਰ ਵਾਲ਼ੇ ਰਸਤੇ ਅਪਨਾਉਣ ਲੱਗ ਜਾਂਦੀ ਹੈ।

 

Scroll to Top