ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

ਸਾਲ ਦੀ ਸ਼ੁਰੂਆਤ ’ਚ ਲੱਗੇਗੀ Government Buses ਨੂੰ ਬ੍ਰੇਕਾਂ..ਕੜਾਕੇ ਦੀ ਠੰਢ ’ਚ ਲੋਕ ਹੋਣਗੇ ਖੱਜਲ, ਜਾਣੋ ਕਦੋਂ ਤੱਕ ਬੰਦ ਰਹਿਣਗੀਆਂ Buses…

Punjab Bus Strike News :  ਪੰਜਾਬ ’ਚ ਸਰਕਾਰੀ ਬੱਸਾਂ ਦਾ ਸਫਰ ਕਰਨ ਵਾਲਿਆਂ  ਅਹਿਮ ਖਬਰ ਹੈ। ਦੱਸ ਦਈਏ ਕਿ ਸੂਬੇ ਭਰ ’ਚ ਤਿੰਨ ਦਿਨਾਂ ਦੇ ਲਈ ਸਰਕਾਰੀ ਬੱਸਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਜਿਸ ਕਾਰਨ ਆਮ ਲੋਕ ਸੋਚ ਸਮਝਕੇ ਹੀ ਘਰ ਤੋਂ ਬਾਹਰ ਨਿਕਲਣ। ਇਸ ਸਬੰਧੀ ਪੀਆਰਟੀਸੀ ਤੇ ਪਨਬੱਸ ਮੁਲਾਜ਼ਮ ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਹੈ। ਸਰਕਾਰੀ

ਦਰਅਸਲ ਪੀਆਰਟੀਸੀ ਤੇ ਪਨਬੱਸ ਮੁਲਾਜ਼ਮ ਯੂਨੀਅਨ ਦੀ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਾਲ ਮੀਟਿੰਗ ਹੋਈ ਸੀ। ਇਸ ਦੌਰਾਨ ਉਨ੍ਹਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਮੇਤ ਹੋਰ ਕਈ ਮੰਗਾਂ ਸਬੰਧੀ ਚਰਚਾ ਹੋਈ। ਪਰ ਮੀਟਿੰਗ ਬੇਸਿੱਟਾ ਨਿਕਲੀ ਜਿਸ ਤੋਂ ਬਾਅਦ ਪੀਆਰਟੀਸੀ ਤੇ ਪਨਬੱਸ ਮੁਲਾਜ਼ਮ ਯੂਨੀਅਨ ਵੱਲੋਂ ਤਿੰਨ ਦਿਨਾਂ ਲਈ ਯਾਨਿ 6 ਤੋਂ ਲੈ ਕੇ 8 ਜਨਵਰੀ ਤੱਕ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਨ੍ਹਾਂ ਹੀ ਨਹੀਂ 7 ਅਤੇ 8 ਜਨਵਰੀ ਨੂੰ ਮੁਲਾਜ਼ਮਾਂ ਵੱਲੋਂ ਚੰਡੀਗੜ੍ਹ ਵਿਖੇ ਸੀਐੱਮ ਰਿਹਾਇਸ਼ ਸਾਹਮਣੇ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ।

ਦੂਜੇ ਪਾਸੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਜਥੇਬੰਦੀ ਦੀ ਗੱਲ ਸੁਣੀ ਗਈ ਹੈ ਪਰ ਕਾਨੂੰਨ ਮੁਤਾਬਿਕ ਮੁਲਾਜ਼ਮ ਪੱਕੇ ਨਹੀਂ ਹੋ ਸਕਦੇ ਹਨ। ਸਿਰਫ ਹੜਤਾਲ ਕਰਕੇ ਲੋਕਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ।

Scroll to Top