Ludhiana : ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਦੇ ਰੇਟ ’ਚ 5 ਫੀਸਦੀ ਦਾ ਵਾਧਾ ਕਰ ਦਿੱਤਾ ਗਿਆ ਹੈ। ਭਾਵੇਂ ਨਿਗਰ ਨਿਗਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਫੈਸਲਾ ਸਰਕਾਰ ਵਲੋਂ 2021 ’ਚ ਲਿਆ ਗਿਆ ਸੀ, ਜਿਸ ਦੇ ਆਧਾਰ ’ਤੇ ਪ੍ਰਾਪਰਟੀ ਟੈਕਸ ਦੇ ਰੇਟ ’ਚ ਹਰ ਸਾਲ 5 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਪਰ ਇਸ ਫ਼ੈਸਲੇ ਨਾਲ ਉਨ੍ਹਾਂ ਲੋਕਾਂ ਦੇ ਹੱਥਾਂ ’ਚੋਂ ਅੱਧੀ ਛੋਟ ਨਿਕਲ ਜਾਵੇਗੀ, ਜਿਨ੍ਹਾਂ ਨੂੰ ਸਮੇਂ ’ਤੇ ਪ੍ਰਾਪਰਟੀ ਟੈਕਸ ਦੀ ਰਿਟਰਨ ਦਾਖਲ ਕਰਨ ’ਤੇ 10 ਫੀਸਦੀ ਦੀ ਛੋਟ ਦਿੱਤੀ ਜਾਂਦੀ ਹੈ।
ਭਾਵੇਂ ਪ੍ਰਾਪਰਟੀ ਟੈਕਸ ਦੇ ਰੇਟ 5 ਫੀਸਦੀ ਵਧਾਉਣ ਦਾ ਫੈਸਲਾ ਉਨ੍ਹਾਂ ਲੋਕਾਂ ’ਤੇ ਵੀ ਲਾਗੂ ਹੋਵੇਗਾ, ਜੋ ਸਤੰਬਰ ਜਾਂ ਦਸੰਬਰ ਦੀ ਡੈੱਡਲਾਈਨ ਖਤਮ ਹੋਣ ਤੋਂ ਬਾਅਦ ਬਿਨਾਂ ਛੋਟ ਦੇ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਂਦੇ ਹਨ। ਇਸ ਤੋਂ ਇਲਾਵਾ ਸਰਕਾਰ ਵਲੋਂ ਸਾਰੇ ਕੈਟਾਗਿਰੀ ਦੇ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ’ਤੇ 2 ਫੀਸਦੀ ਕੈਂਸਰ ਸੈੱਸ ਵੀ ਲਗਾਇਆ ਗਿਆ ਹੈ।
ਜਿਥੋਂ ਤੱਕ ਕਮਰਸ਼ੀਅਲ ਅਤੇ ਇੰਡਸਟਰੀਅਲ ਯੂਨਿਟਾਂ ਦਾ ਸਵਾਲ ਹੈ। ਉਨ੍ਹਾਂ ਨੂੰ ਵੀ ਸਮੇਂ ’ਤੇ ਪ੍ਰਾਪਰਟੀ ਟੈਕਸ ਦੀ ਰਿਟਰਨ ਦਾਖਲ ਕਰਨ ’ਤੇ 10 ਫੀਸਦੀ ਛੋਟ ਦਾ ਲਾਭ ਨਹੀਂ ਮਿਲਦਾ, ਜਿਸ ਦੀ ਵਜ੍ਹਾ ਨਾਲ ਇਹ ਹੈ ਕਿ ਕਮਰਸ਼ੀਅਲ ਅਤੇ ਇੰਡਸਟਰੀਅਲ ਯੂਨਿਟਾਂ ਨੂੰ ਪ੍ਰਾਪਰਟੀ ਟੈਕਸ ਦੇ ਨਾਲ 10 ਫ਼ੀਸਦੀ ਫਾਇਰ ਸੈੱਸ ਦੇਣਾ ਪਵੇਗਾ।