ਤਾਪਮਾਨ ਵਧਣ ਦੇ ਨਾਲ ਹੀ ਚੰਡੀਗੜ੍ਹ ਵਿਚ ਪਾਣੀ ਦੀ ਕਿੱਲਤ ਵਧਣ ਲੱਗੀ ਹੈ। ਇਸ ਨੂੰ ਦੇਖਦੇ ਹੋਏ ਚੰਡੀਗੜ੍ਹ ਨਗਰ ਨਿਗਮ ਨੇ ਐਲਾਨ ਕੀਤਾ ਹੈ ਕਿ ਜੋ ਵੀ ਪਾਣੀ ਬਰਬਾਦ ਕਰੇਗਾ, ਉਸ ‘ਤੇ 6000 ਰੁਪਏ ਜੁਰਮਾਨਾ ਲੱਗੇਗਾ ਤੇ ਇਹ ਫੈਸਲਾ ਕੱਲ੍ਹ ਤੋਂ ਲਾਗੂ ਕੀਤਾ ਜਾਵੇਗਾ।
ਚੰਡੀਗੜ੍ਹ ਪ੍ਰਸ਼ਾਸਨ ਨੇ ਕਿਹਾ ਹੈ ਕਿ ਜੇਕਰ ਕੋਈ ਪਾਣੀ ਦੀ ਬਰਬਾਦੀ ਕਰਦੇ ਹੋਏ ਫੜਿਆ ਗਿਆ ਤਾਂ ਉਸ ‘ਤੇ 6 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ ਤੇ ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਇਹ ਵੀ ਕਿਹਾ ਹੈ ਕਿ ਜੇਕਰ ਇਸ ਦੇ ਬਾਵਜੂਦ ਵੀ ਪਾਣੀ ਦੀ ਬਰਬਾਦੀ ਨਾ ਰੋਕੀ ਗਈ ਤਾਂ ਉਸ ਦੀ ਪਾਣੀ ਦੀ ਸਪਲਾਈ ਬੰਦ ਹੋ ਸਕਦੀ ਹੈ ।