ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 April ..

Punjab News: ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪਰੈਲ ਨੂੰ ਕੀਤੀ ਜਾਵੇਗੀ। ਇਸ ਲਈ ਪਾਰਟੀ ਨੇ 12 ਅਪਰੈਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ, ਸ੍ਰੀ ਦਰਬਾਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਲ ਦਾ ਜਨਰਲ ਇਜਲਾਸ ਸੱਦ ਲਿਆ ਹੈ।ਸ਼੍ਰੋਮਣੀ ਅਕਾਲੀ ਦਲ

ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਇਥੇ ਹੋਈ ਵਰਕਿੰਗ ਕਮੇਟੀ ਨੇ ਮੀਟਿੰਗ ਵਿੱਚ ਲਿਆ ਹੈ। ਇਸ ਦੇ ਨਾਲ ਹੀ ਵਰਕਿੰਗ ਕਮੇਟੀ ਨੇ ਫ਼ੈਸਲਾ ਲਿਆ ਕਿ 13 ਅਪਰੈਲ ਨੂੰ ਤਲਵੰਡੀ ਸਾਬੋ ਵਿਖੇ ਵਿਸ਼ਾਲ ਸਿਆਸੀ ਕਾਨਫਰੰਸ ਵੀ ਕੀਤੀ ਜਾਵੇਗੀ।

ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਰਕਿੰਗ ਕਮੇਟੀ ਨੇ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ’ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਪਹਿਲਾਂ ਪੁਲੀਸ ਥਾਣਿਆਂ ਵਿਚ ਗ੍ਰਨੇਡ ਹਮਲੇ ਹੋਏ ਹਨ ਤੇ ਅੰਮ੍ਰਿਤਸਰ ਵਿਚ ਠਾਕੁਰਦੁਆਰਾ ਮੰਦਰ ਵਿਚ ਵੀ ਗ੍ਰਨੇਡ ਹਮਲਾ ਹੋਇਆ ਹੈ, ਉਸ ਤੋਂ ਬਾਅਦ ਡਾ. ਬੀ ਆਰ ਅੰਬੇਡਕਰ ਦੇ ਬੁੱਤਾਂ ਦਾ ਅਪਮਾਨ ਹੋਇਆ ਹੈ ਤੇ ਹੁਣ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਰਿਹਾਇਸ਼ ’ਤੇ ਗ੍ਰਨੇਡ ਹਮਲਾ ਹੋਇਆ ਹੈ।ਸ਼੍ਰੋਮਣੀ ਅਕਾਲੀ ਦਲ

ਉਨ੍ਹਾਂ ਕਿਹਾ ਕਿ ਵਰਕਿੰਗ ਕਮੇਟੀ ਦਾ ਵਿਚਾਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਹੀ ਹਾਲਾਤ ਨੂੰ ਵਸੋਂ ਬਾਹਰ ਹੋਣ ਦਿੱਤਾ ਹੈ ਤੇ ਉਹਨਾਂ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।

 

Leave a Comment

Your email address will not be published. Required fields are marked *

Scroll to Top