ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing..

ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ 16 ਅਪ੍ਰੈਲ ਯਾਨੀ ਬੁੱਧਵਾਰ ਤੋਂ ਬਦਲ ਜਾਵੇਗਾ। ਇਸ ਦੌਰਾਨ ਸਾਰੀਆਂ ਸਿਹਤ ਸੰਸਥਾਵਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਇਨ੍ਹਾਂ ਸਿਹਤ ਸੰਸਥਾਵਾਂ ਵਿੱਚ ਸਾਰੇ ਜ਼ਿਲ੍ਹਾ ਹਸਪਤਾਲ, ਸਬ-ਡਿਵੀਜ਼ਨ ਹਸਪਤਾਲ, ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਆਮ ਆਦਮੀ ਕਲੀਨਿਕ, ਆਯੂਸ਼ਮਾਨ ਹੈਲਥ ਐਂਡ ਵੈਲਨੈੱਸ ਸੈਂਟਰ ਅਤੇ ਈਐਸਆਈ ਹਸਪਤਾਲ ਸ਼ਾਮਲ ਹਨ। ਇਹ ਸਮਾਂ 15 ਅਕਤੂਬਰ ਤੱਕ ਲਾਗੂ ਰਹੇਗਾ।ਹਸਪਤਾਲਾਂ

ਮਿਲੀ ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਹਰ ਸਾਲ ਗਰਮੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਮਾਂ ਬਦਲਿਆ ਜਾਂਦਾ ਹੈ। ਇਸ ਦੇ ਪਿੱਛੇ ਦਾ ਵਿਚਾਰ ਇਹ ਹੈ ਕਿ ਲੋਕ ਸਵੇਰੇ ਆਸਾਨੀ ਨਾਲ ਹਸਪਤਾਲ ਪਹੁੰਚ ਸਕਣ ਅਤੇ ਆਪਣਾ ਇਲਾਜ ਕਰਵਾ ਸਕਣ। ਹਾਲਾਂਕਿ, ਸਾਰੇ ਹਸਪਤਾਲਾਂ ਦੇ ਰਜਿਸਟ੍ਰੇਸ਼ਨ ਕਾਊਂਟਰ ਹਸਪਤਾਲ ਦੇ ਖੁੱਲਣ ਦੇ ਤੈਅ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਖੁੱਲ੍ਹ ਜਾਣਗੇ, ਤਾਂ ਜੋ ਮਰੀਜ਼ਾਂ ਦੀ ਆਪਣੀ ਪਰਚੀ ਲੈਣ ਲਈ ਉਡੀਕ ਨਾ ਕਰਨ। ਨਾਲ ਹੀ ਮਰੀਜ਼ ਆਪਣੇ ਟੈਸਟ ਅਤੇ ਇਲਾਜ ਤੈਅ ਸਮੇਂ ਅੰਦਰ ਆਰਾਮ ਨਾਲ ਕਰਵਾ ਸਕਦੇ ਹਨ।

ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ। ਹਾਲਾਂਕਿ, ਹਸਪਤਾਲਾਂ ਦੇ ਅੰਦਰ ਦਫਤਰੀ ਕੰਮ ਪਹਿਲਾਂ ਵਾਂਗ ਹੀ ਰਹੇਗਾ, ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ। ਇਸ ਵਿੱਚ ਕਿਸੇ ਕਿਸਮ ਦੀ ਕੋਈ ਤਬਦੀਲੀ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਾਰੇ ਹਸਪਤਾਲਾਂ ਵਿੱਚ ਵਿਸ਼ੇਸ਼ ਵਾਰਡ ਬਣਾਏ ਗਏ ਹਨ। ਨਾਲ ਹੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਤਾਇਨਾਤੀ ਕੀਤੀ ਗਈ ਹੈ।

Leave a Comment

Your email address will not be published. Required fields are marked *

Scroll to Top