ਪੰਜਾਬ-ਹਰਿਆਣਾ ਹਾਈਕੋਰਟ ਨੇ ਸੋਮਵਾਰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਨਛੱਤਰ ਸਿੰਘ ਗਿੱਲ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਕਾਲੀ ਆਗੂ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਪਟੀਸ਼ਨ ਦਾਖਲ ਕੀਤੀ ਗਈ ਸੀ, ਜਿਸ ‘ਤੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ ਜਵਾਬ ਦੇਣ ਲਈ ਕਿਹਾ ਹੈ।
ਉਨ੍ਹਾਂ ਦਸਿਆ ਕਿ ਪਟੀਸ਼ਨ ਰਾਹੀਂ ਨਛੱਤਰ ਗਿੱਲ ਦੀ ਗੈਰ-ਕਾਨੂੰਨੀ ਗ੍ਰਿਫ਼ਤਾਰੀ ਦਾ ਦੋਸ਼ ਲਗਾਉਂਦੇ ਹੋਏ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸ਼ੁੱਕਰਵਾਰ ਤੱਕ ਜਵਾਬ ਦੇਣ ਦਾ ਹੁਕਮ ਦਿੱਤਾ ਹੈ। ਉਨ੍ਹਾਂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਪੁਲਿਸ ਨਛੱਤਰ ਗਿੱਲ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖ ਰਹੀ ਹੈ। ਪਟੀਸ਼ਨ ਸ਼ਨੀਵਾਰ ਸ਼ਾਮ 6:15 ਵਜੇ ਦਾਇਰ ਕੀਤੀ ਗਈ ਸੀ, ਅਤੇ ਹਾਈ ਕੋਰਟ ਨੇ ਅੱਜ ਸੋਮਵਾਰ ਨੂੰ ਸੁਣਵਾਈ ਤੈਅ ਕੀਤੀ ਸੀ।
