ਅੱਜ ਸਵੇਰੇ ਅੰਮ੍ਰਿਤਸਰ ਦੇ ਰੇਸ ਕੋਰਸ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਦੋਂ ਕੋਠੀ ਨੰਬਰ 116 ਵਿੱਚ ਇੱਕ ਭਿਆਨਕ ਅੱਗ ਲੱਗ ਗਈ, ਜਿਸ ਵਿੱਚ ਘਰ ਦੇ ਮਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਿਰਨ ਆਹੂਜਾ (52) ਵਜੋਂ ਹੋਈ ਹੈ, ਜਿਸਦੀ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਨ ਤੋਂ ਬਾਅਦ ਦਮ ਘੁੱਟਣ ਨਾਲ ਮੌਤ ਹੋ ਗਈ।
ਸ਼ੁਰੂਆਤੀ ਜਾਣਕਾਰੀ ਅਨੁਸਾਰ, ਅੱਗ ਸਵੇਰੇ 9 ਵਜੇ ਦੇ ਕਰੀਬ ਲੱਗੀ, ਕਥਿਤ ਤੌਰ ‘ਤੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ। ਕੋਠੀ ਮਾਲਕ ਕਿਰਨ ਆਹੂਜਾ, ਕਾਸਮੈਟਿਕਸ ਸਾਮਾਨ ਦੀ ਹੋਲਸੇਲ ਦਾ ਕਾਰੋਬਾਰ ਕਰਦਾ ਸੀ, ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਘਰ ‘ਚ ਧੂੰਏਂ ਕਾਰਨ ਉਸ ਦੀ ਅੱਗ ‘ਚ ਮੌਤ ਹੋ ਗਈ।
ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਲਗਭਗ ਡੇਢ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਉਣ ਵਿੱਚ ਕਾਮਯਾਬ ਰਹੀਆਂ। ਪੁਲਿਸ ਕਰਮਚਾਰੀ ਵੀ ਮੌਕੇ ‘ਤੇ ਪਹੁੰਚ ਗਏ ਅਤੇ ਫਿਲਹਾਲ ਅੱਗ ਲੱਗਣ ਦੇ ਸਹੀ ਕਾਰਨਾਂ ਦੀ ਜਾਂਚ ਕਰ ਰਹੇ ਹਨ।