You are currently viewing ਪੁਲਿਸ ਲਾਠੀਚਾਰਜ ਤੋਂ ਭੜਕੇ ਕਿਸਾਨ, ਸੰਯੁਕਤ ਮੋਰਚੇ ਦੇ ਸੱਦੇ ਉਤੇ ਹਾਈਵੇ ਜਾਮ
Haryana

ਪੁਲਿਸ ਲਾਠੀਚਾਰਜ ਤੋਂ ਭੜਕੇ ਕਿਸਾਨ, ਸੰਯੁਕਤ ਮੋਰਚੇ ਦੇ ਸੱਦੇ ਉਤੇ ਹਾਈਵੇ ਜਾਮ

ਕਰਨਾਲ ਵਿੱਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ’ਤੇ ਪੁਲਿਸ ਨੇ ਅੱਜ ਲਾਠੀਚਾਰਜ ਕੀਤਾ ਅਤੇ ਉਨ੍ਹਾਂ ਨੂੰ ਖੇਤਾਂ ਵਿੱਚ ਖਦੇੜ ਦਿੱਤਾ। ਲਾਠੀਚਾਰਜ ਵਿੱਚ ਕਈ ਕਿਸਾਨ ਜ਼ਖ਼ਮੀ ਹੋ ਗਏ, ਜਿਸ ਪਿੱਛੋਂ ਕਿਸਾਨਾਂ ਦਾ ਗੁੱਸਾ ਭੜਕ ਗਿਆ ਹੈ।

ਸੰਯੁਕਤ ਕਿਸਾਨ ਮੋਚਰਾ ਨੇ ਐਲਾਨ ਕਰ ਦਿੱਤਾ ਹੈ ਕਿ ਕਿਸਾਨ ਟੋਲ ਪਲਾਜਿਆਂ ਸਣੇ ਜਿਥੇ ਵੀ ਇਕੱਠੇ ਹੋ ਸਕਦੇ ਹਨ, ਰੋਡ ਜਾਮ ਕਰ ਦੇਣ। ਸ਼ਾਮ 5 ਵਜੇ ਤੱਕ ਜਾਮ ਰੱਖਿਆ ਜਾਵੇਗਾ। ਉਧਰ,  ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਪੂਰੇ ਹਰਿਆਣਾ ਵਿਚ ਸੜਕਾਂ ਜਾਮ ਕਰਨ ਦਾ ਸੱਦਾ ਦਿੱਤਾ ਹੈ, ਜਿਸ ਪਿੱਛੋਂ ਵੱਡੀ ਗਿਣਤੀ ਕਿਸਾਨ ਸੜਕਾਂ ਉਤੇ ਆ ਗਏ ਹਨ। ਹਾਲਾਤ ਲਗਾਤਾਰ ਵਿਗੜ ਰਹੇ ਹਨ।

ਲਾਠੀਚਾਰਜ ਤੋਂ ਬਾਅਦ ਹੋਈ ਪੱਥਰਬਾਜ਼ੀ ਕਾਰਨ ਜੀਟੀ ਰੋਡ ਵਿੱਚ ਫਸੇ ਕਈ ਵਾਹਨਾਂ ਨੂੰ ਨੁਕਸਾਨ ਪੁੱਜਿਆ। ਮੁੱਖ ਮੰਤਰੀ ਮਨੋਹਰ ਲਾਲ ਦੇ ਨਾਲ ਰਾਜ ਦੇ ਸਾਰੇ ਸੰਸਦ ਮੈਂਬਰ, ਵਿਧਾਇਕ ਅਤੇ ਪਾਰਟੀ ਦੇ ਹੋਰ ਨੇਤਾ ਅੱਜ ਕਰਨਾਲ ਪਹੁੰਚੇ ਹਨ ਤਾਂ ਜੋ ਪੰਚਾਇਤੀ ਚੋਣਾਂ ਦੀ ਰਣਨੀਤੀ ਤਿਆਰ ਕੀਤੀ ਜਾ ਸਕੇ।

ਕਿਸਾਨਾਂ ਨੇ ਬੀਤੀ ਰਾਤ ਹੀ ਇਸ ਮੀਟਿੰਗ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਸੀ। ਕਿਸਾਨਾਂ ਨੂੰ ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਇਕੱਠੇ ਹੋਣਾ ਸੀ ਪਰ ਪੁਲਿਸ ਨੇ ਘਟਨਾ ਵਾਲੀ ਥਾਂ ‘ਤੇ ਰੇਲਵੇ ਰੋਡ ਨੂੰ ਜਾਣ ਵਾਲੇ ਸਾਰੇ ਰਸਤਿਆਂ ਨੂੰ ਸੀਲ ਕਰ ਦਿੱਤਾ।

ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਨੇ ਪੂਰੇ ਹਰਿਆਣਾ ਵਿੱਚ ਜਾਮ ਦਾ ਸੱਦਾ ਦਿੱਤਾ ਹੈ। ਜਿਸ ਪਿੱਛੋਂ ਹਾਲਾਤ ਵਿਗੜ ਗਏ ਹਨ। ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ।