You are currently viewing ਪੰਜਾਬ ਵਿਧਾਨ ਸਭਾ ਦਾ ਇਜਲਾਸ 3 ਸਤੰਬਰ ਨੂੰ
punjab sarkaar

ਪੰਜਾਬ ਵਿਧਾਨ ਸਭਾ ਦਾ ਇਜਲਾਸ 3 ਸਤੰਬਰ ਨੂੰ

ਚੰਡੀਗੜ੍ਹ:

15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 15ਵੇਂ ਸਮਾਗਮ (ਵਿਸ਼ੇਸ਼) ਲਈ 3 ਸਤੰਬਰ ਨੂੰ ਸਵੇਰੇ 10 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ।

Punjab Vidhan Sabha session on September 3

ਦੱਸ ਦਈਏ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਇਤਿਹਾਸਕ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਮੰਤਰੀ ਮੰਡਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਸੈਸ਼ਨ 3 ਸਤੰਬਰ, 2021 ਨੂੰ ਸੱਦਣ ਦਾ ਫੈਸਲਾ ਕੀਤਾ ਗਿਆ। ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਨੇ ਭਾਰਤੀ ਸੰਵਿਧਾਨ ਦੇ ਆਰਟੀਕਲ 174 (1) ਤਹਿਤ ਵਿਧਾਨ ਸਭਾ ਦਾ 15ਵਾਂ ਸੈਸ਼ਨ ਸੱਦਣ ਲਈ ਰਾਜਪਾਲ ਨੂੰ ਸਿਫਾਰਸ਼ ਕਰਨ ਦੀ ਪ੍ਰਵਾਨਗੀ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਪੰਜਾਬ ਦੇ ਰਾਜਪਾਲ ਵੀ.ਪੀ.ਬਦਨੌਰ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵਿਸ਼ੇਸ਼ ਸੈਸ਼ਨ ਲਈ ਮਹਿਮਾਨ ਵਜੋਂ ਸੱਦਾ ਪੱਤਰ ਦੇਣਗੇ।