You are currently viewing DSP ਬਲਵਿੰਦਰ ਸਿੰਘ ਸੇਖੋਂ ਨੌਕਰੀ ਤੋਂ ਬਰਖਾਸਤ, ਗ੍ਰਹਿ ਮੰਤਰਾਲੇ ਵੱਲੋਂ ਹੁਕਮ ਜਾਰੀ
dsp

DSP ਬਲਵਿੰਦਰ ਸਿੰਘ ਸੇਖੋਂ ਨੌਕਰੀ ਤੋਂ ਬਰਖਾਸਤ, ਗ੍ਰਹਿ ਮੰਤਰਾਲੇ ਵੱਲੋਂ ਹੁਕਮ ਜਾਰੀ

ਚੰਡੀਗੜ੍ਹ: ਪੰਜਾਬ ਪੁਲਿਸ ਦੇ ਚਰਚਿਤ ਅਤੇ ਲਗਾਤਾਰ ਵਿਵਾਦਾਂ ਵਿਚ ਰਹਿਣ ਵਾਲੇ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਇਸ ਸਬੰਧੀ ਹੁਕਮਾ ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਲੰਮੇ ਸਮੇਂ ਤੋਂ ਸਸਪੈਂਡ ਚਲ ਰਹੇ ਸਨ। ਇਸ ਤੋਂ ਇਲਾਵਾ ਉਹ ਪੰਜਾਬ ਦੇ ਕੈਬਨਿਟ ਮੰਤਰੀਭਾਰਤ ਭੂਸ਼ਣ ਆਸ਼ੂ ਦੇ ਖਿਲਾਫ ਵੀ ਦੋਸ਼ ਲਾ ਰਹੇ ਸਨ। ਦੱਸਣਯੋਗ ਹੈ ਕਿ ਬਲਵਿੰਦਰ ਸਿੰਘ ਖਿਲਾਫ ਵੀ ਮਹਿਕਮੇ ਵੱਲੋਂ ਕਈ ਵੱਡੀਆਂ ਇਨਕੁਆਰੀਆਂ ਚਲ ਰਹੀਆਂ ਸਨ।

ਬਲਵਿੰਦਰ ਸਿੰਘ ਸੇਖੋਂ ਨੇ ਹਾਈਕੋਰਟ ਵੱਲ ਵੀ ਰੁਖ ਕੀਤਾ ਸੀ ਪਰ ਉਨ੍ਹਾਂ ਨੂੰ ਹਾਈਕੋਰਟ ਵੱਲੋਂ ਵੀ ਕੋਈ ਰਾਹਤ ਨਹੀਂ ਮਿਲੀ। ਅੱਜ ਗ੍ਰਹਿ ਵਿਭਾਗ ਨੇ ਹੁਕਮ ਜਾਰੀ ਕਰਕੇ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ।