You are currently viewing ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਤੁਰੰਤ ਮਿਲੇਗੀ ਤਿੰਨ ਸੌ ਯੁਨਿਟ ਫਰੀ ਬਿਜਲੀ – ਰਾਜਵਿੰਦਰ ਕੌਰ * ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਕਰੀਬ ਡੇਢ ਸੌ ਪਰਿਵਾਰ
aap

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਤੁਰੰਤ ਮਿਲੇਗੀ ਤਿੰਨ ਸੌ ਯੁਨਿਟ ਫਰੀ ਬਿਜਲੀ – ਰਾਜਵਿੰਦਰ ਕੌਰ * ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਕਰੀਬ ਡੇਢ ਸੌ ਪਰਿਵਾਰ

ਫਗਵਾੜਾ 6 ਸਤੰਬਰ ( ਨਰੇਸ਼ ਪਾਸੀ )

ਆਮ ਆਦਮੀ ਪਾਰਟੀ ਦੀ ਇਕ ਮੀਟਿੰਗ ਸ਼ਹਿਰ ਦੇ ਵਾਰਡ ਨੰਬਰ 41 ਮੁਹੱਲਾ ਭਗਤਪੁਰਾ ਵਿਖੇ ਜਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਪਾਰਟੀ ਦੀ ਮਹਿਲਾ ਵਿੰਗ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਪਾਰਟੀ ਨੂੰ ਉਸ ਸਮੇਂ ਭਾਰੀ ਮਜਬੂਤੀ ਮਿਲੀ ਜਦੋਂ ਗੁਰਜੀਤ ਸਿੰਘ, ਨਿਖਿਲ, ਪਰਵੀਨ, ਤਨਿਸ਼, ਤਰਨ, ਉਦੈ, ਵਿਨੇ ਪੰਡੋਰੀ ਤੇ ਸਾਗਰ ਸ਼ਰਮਾ ਸਮੇਤ ਕਰੀਬ ਡੇਢ ਸੌ ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ‘ਆਪ’ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਹਨਾਂ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਬੀਬੀ ਰਾਜਵਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਕੇ ਉਭਰੀ ਹੈ ਕਿਉਂਕਿ ਇੱਥੋਂ ਦੇ ਲੋਕ ਭ੍ਰਿਸ਼ਟਾਚਾਰੀ ਸ਼ਾਸਨ ਅਤੇ ਜਾਤੀ ਧਰਮ ਦੀ ਸਿਆਸਤ ਤੋਂ ਤੰਗ ਆ ਚੁੱਕੇ ਹਨ। ਹਰੇਕ ਸਰਵੇ ਪੰਜਾਬ ਵਿਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਦੱਸ ਰਿਹਾ ਹੈ ਜੋ ਕਿ ਪੰਜਾਬੀਆਂ ਲਈ ਖੁਸ਼ੀ ਤੇ ਮਾਣ ਦੀ ਗੱਲ ਹੈ। ਉਹਨਾਂ ਕਿਹਾ ਕਿ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿੰਨ ਸੌ ਯੁਨਿਟ ਫਰੀ ਬਿਜਲੀ ਸਮੇਤ ਜੋ ਵੀ ਵਾਅਦੇ ਪੰਜਾਬੀਆਂ ਨਾਲ ਕੀਤੇ ਹਨ ਉਹ ਅਗਲੇ ਸਾਲ ਵਿਧਾਨਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਾ ਕੇ ਪਹਿਲ ਦੇ ਅਧਾਰ ਤੇ ਪੂਰੇ ਕੀਤੇ ਜਾਣਗੇ। ਇਸ ਮੌਕੇ ਜਿਲ੍ਹਾ ਕੋਆਰਡੀਨੇਟਰ ਮੈਡਮ ਲਲਿਤ, ਜਿਲ੍ਹਾ ਵਾਈਸ ਪ੍ਰਧਾਨ ਰੁਪਿੰਦਰ ਕੌਰ, ਜਿਲ੍ਹਾ ਸਕੱਤਰ ਪਿ੍ਰੰ. ਨਿਰਮਲ ਸਿੰਘ, ਜਿਲ੍ਹਾ ਕੈਸ਼ੀਅਰ ਹਰਜਿੰਦਰ ਸਿੰਘ ਵਿਰਕ, ਜਿਲ੍ਹਾ ਲੀਗਲ ਸੈਲ ਦੇ ਪ੍ਰਧਾਨ ਨਿਤਿਨ ਮਿੰਟੂ ਤੋਂ ਇਲਾਵਾ ਡਾ. ਜਤਿੰਦਰ ਸਿੰਘ ਪਰਹਾਰ, ਮਨਦੀਪ ਕੌਰ ਹਲਕਾ ਇੰਚਾਰਜ ਮਹਿਲਾ ਵਿੰਗ, ਟ੍ਰਾਂਸਪੋਰਟ ਸੈਲ ਦੇ ਪ੍ਰਧਾਨ ਹਰਪਾਲ ਸਿੰਘ ਢਿੱਲੋਂ ਤੋਂ ਇਲਾਵਾ ਬਲਾਕ ਇੰਚਾਰਜ ਗੁਰਵਿੰਦਰ ਸਿੰਘ, ਤਲਵਿੰਦਰ ਕੁਮਾਰ, ਵਿਸ਼ਾਲ ਵਾਲੀਆ, ਮਦਨ ਲਾਲ ਆਦਿ ਹਾਜਰ ਸਨ।