You are currently viewing Breaking News : ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ 29 ਸਤੰਬਰ ਤੱਕ ਮੁਲਤਵੀ ਕੀਤੀ ਹੜਤਾਲ

Breaking News : ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ 29 ਸਤੰਬਰ ਤੱਕ ਮੁਲਤਵੀ ਕੀਤੀ ਹੜਤਾਲ

ਚੰਡੀਗੜ੍ਹ:  ਅਪਣੀਆਂ ਮੰਗਾਂ ਨੂੰ ਲੈ ਕੇ ਇਕ ਹਫ਼ਤੇ ਤੋਂ ਜ਼ਿਆਦਾ ਸਮੇਂ ਤੋਂ ਹੜਤਾਲ ਕਰ ਰਹੇ ਪੰਜਾਬ ਰੋਡਵੇਜ਼ (Punjab Roadway Strike) ਦੇ ਕੱਚੇ ਕਾਮਿਆਂ ਨੇ ਵੱਡਾ ਫੈਸਲਾ ਲੈਂਦਿਆਂ ਅਪਣੀ ਹੜਤਾਲ 14 ਦਿਨ ਲਈ ਮੁਲਤਵੀ (Punjab Roadways strike postpone for 14 days) ਕਰ ਦਿੱਤੀ ਹੈ। ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਹੁਣ 29 ਸਤੰਬਰ ਤੱਕ ਮੁਲਤਵੀ ਰਹੇਗੀ।

Punjab RoadwayPunjab Roadway

ਇਸ ਦੇ ਨਾਲ ਹੀ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਉਹਨਾਂ ਦੀਆਂ ਮੰਗ ਵੱਲ ਧਿਆਨ ਨਾ ਦਿੱਤਾ ਗਿਆ ਤਾਂ 15ਵੇਂ ਦਿਨ ਹੜਤਾਲ ਦੁਬਾਰਾ ਸ਼ੁਰੂ ਕੀਤੀ ਜਾਵੇਗੀ।  ਦੱਸ ਦਈਏ ਕਿ ਇਸ ਤੋਂ ਪਹਿਲਾਂ ਹੜਤਾਲ ’ਤੇ ਬੈਠੇ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਪੰਜਾਬ ਸਰਕਾਰ (Punjab Government) ਨਾਲ ਮੀਟਿੰਗ ਹੋਈ, ਜਿਸ ਸਬੰਧੀ ਯੂਨੀਅਨ ਦੇ ਮੈਂਬਰਾਂ ਨੇ ਦੱਸਿਆ ਕਿ ਸਰਕਾਰ ਨੇ ਰੋਡਵੇਜ਼ ਦੇ ਬੇੜੇ ਵਿਚ 842 ਨਵੀਂ ਬੱਸਾਂ ਸ਼ਾਮਲ ਕਰਨ ਦਾ ਭਰੋਸਾ ਦਿੱਤਾ ਹੈ।

Punjab Roadway Workers Punjab Roadway Workers

ਇਸ ਦੇ ਨਾਲ ਹੀ ਰੋਡਵੇਜ਼ ਕਰਮਚਾਰੀਆਂ ਦੀ ਤਨਖਾਹ 30 ਫੀਸਦੀ ਵਧਾਉਣ ਦੇ ਫੈਸਲੇ ’ਤੇ ਸਹਿਮਤੀ ਬਣੀ ਹੈ। ਇਹ ਫੈਸਲਾ ਕੱਲ੍ਹ ਤੋਂ ਲਾਗੂ ਹੋਵੇਗਾ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਕੈਪਟਨ ਸੰਦੀਪ ਸੰਧੂ ਦਾ ਕਹਿਣਾ ਸੀ ਕਿ ਉਹ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕਰਨਗੇ, ਜਿਸ ਤੋਂ ਬਾਅਦ ਇਸ ਬਾਰੇ ਫੈਸਲਾ ਲਿਆ ਜਾਵੇਗਾ। ਇਸ ਸਬੰਧੀ ਸਰਕਾਰ ਨੇ 1 ਹਫ਼ਤੇ ਦਾ ਸਮਾਂ ਮੰਗਿਆ ਹੈ।