You are currently viewing ਪੰਜਾਬ ‘ਚ ਚਾਰ ਅੱਤਵਾਦੀ ਗ੍ਰਿਫਤਾਰ, ਮੁੱਖ ਮੰਤਰੀ ਨੇ ਹਾਈ ਅਲਰਟ’ ਤੇ ਰਹਿਣ ਦੇ ਦਿੱਤੇ ਹੁਕਮ

ਪੰਜਾਬ ‘ਚ ਚਾਰ ਅੱਤਵਾਦੀ ਗ੍ਰਿਫਤਾਰ, ਮੁੱਖ ਮੰਤਰੀ ਨੇ ਹਾਈ ਅਲਰਟ’ ਤੇ ਰਹਿਣ ਦੇ ਦਿੱਤੇ ਹੁਕਮ

ਚੰਡੀਗੜ੍ਹ : ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ (ISI) ਦੇ ਸਮਰਥਨ ਵਾਲੇ ਚਾਰ ਅੱਤਵਾਦੀਆਂ ਨੂੰ ਪੰਜਾਬ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਚਾਰਾਂ ਅੱਤਵਾਦੀਆਂ (terrorists)ਨੇ ਅਗਸਤ ਵਿੱਚ ਇੱਕ ਤੇਲ ਟੈਂਕਰ ਨੂੰ ਆਈਈਡੀ ਟਿਫਿਨ ਬੰਬ ਨਾਲ ਉਡਾਉਣ ਦੀ ਸਾਜ਼ਿਸ਼ ਰਚੀ ਸੀ। ਇਨ੍ਹਾਂ ਅੱਤਵਾਦੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ( Chief Minister Captain Amarinder Singh) ਨੇ ਪੁਲਿਸ ਨੂੰ ਹਾਈ ਅਲਰਟ( ordered high alert) ‘ਤੇ ਰਹਿਣ ਦੇ ਹੁਕਮ ਦਿੱਤੇ ਹਨ। ਪਿਛਲੇ 40 ਦਿਨਾਂ ਵਿੱਚ ਪੰਜਾਬ ਵਿੱਚ ਅਜਿਹੇ ਮਾਡਿਊਲ ਦਾ ਪਰਦਾਫਾਸ਼ ਹੋਣ ਦਾ ਇਹ ਚੌਥਾ ਮਾਮਲਾ ਹੈ।

ਡੀਜੀਪੀ ਦਿਨਕਰ ਗੁਪਤਾ ਨੇ ਬੁੱਧਵਾਰ ਨੂੰ ਖੁਲਾਸਾ ਕੀਤਾ ਕਿ ਇਸ ਮਾਮਲੇ ਵਿੱਚ ਇੱਕ ਪਾਕਿਸਤਾਨੀ ਖੁਫੀਆ ਅਧਿਕਾਰੀ ਸਮੇਤ ਪਾਕਿਸਤਾਨ ਅਧਾਰਤ ਦੋ ਅੱਤਵਾਦੀਆਂ ਦੀ ਵੀ ਪਛਾਣ ਕੀਤੀ ਗਈ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਗਿਆ ਸੀ।

ਮੁੱਖ ਮੰਤਰੀ ਵੱਲੋਂ ਹਾਈ ਅਲਰਟ ਹੇ ਹੁਕਮ

ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਦੇ ਮੱਦੇਨਜ਼ਰ, ਕੈਪਟਨ ਅਮਰਿੰਦਰ ਸਿੰਘ ਨੇ ਰਾਜ ਪੁਲਿਸ ਨੂੰ ਹਾਈ ਅਲਰਟ ‘ਤੇ ਰੱਖਿਆ ਹੈ। ਸਕੂਲ ਅਤੇ ਵਿਦਿਅਕ ਅਦਾਰੇ ਖੁੱਲ੍ਹਣ, ਤਿਉਹਾਰ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੂੰ ਵਧੇਰੇ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ। ਅਮਰਿੰਦਰ ਸਿੰਘ ਨੇ ਡੀਜੀਪੀ ਨੂੰ ਉੱਚ ਪੱਧਰੀ ਸੁਰੱਖਿਆ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ, ਖਾਸ ਕਰਕੇ ਭੀੜ -ਭੜੱਕੇ ਵਾਲੇ ਖੇਤਰਾਂ ਜਿਵੇਂ ਕਿ ਬਾਜ਼ਾਰਾਂ ਆਦਿ ਵਿੱਚ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।