ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਹੁਦੇ ਤੋਂ ਅਸਤੀਫਾ ਦੇਣਗੇ। ਉਹ ਰਾਜਪਾਲ ਨਾਲ ਮੁਲਾਕਾਤ ਲਈ ਗਏ ਹਨ। ਇਸ ਤੋਂ ਬਾਅਦ ਉਹ ਸਾਢੇ ਚਾਰ ਵਜੇ ਕਰਨਗੇ ਪ੍ਰੈਸ ਕਾਨਫਰੰਸ
ਹਾਈ ਕਮਾਨ ਵੱਲੋਂ ਕੈਪਟਨ ਉਤੇ ਅਸਤੀਫੇ ਲ਼ਈ ਦਬਾਅ ਬਣਾਇਆ ਸੀ। ਕੁਝ ਸਮੇਂ ਬਾਅਦ ਹੀ ਕੈਪਟਨ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਸਕਦੇ ਹਨ।
ਕੈਪਟਨ ਨੇ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਹੀ ਆਪਣਾ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਕੈਪਟਨ ਨੂੰ ਹਾਈਕਮਾਨ ਨੇ ਸਨਮਾਨਜਨਕ ਤਰੀਕੇ ਨਾਲ ਅਹੁਦਾ ਛੱਡਣ ਦਾ ਮੌਕਾ ਦਿੱਤਾ ਸੀ। ਇਸੇ ਲਈ ਮੀਟਿੰਗ ਸ਼ਾਮ ਨੂੰ ਰੱਖੀ ਗਈ ਸੀ।
Captain Amarinder to resign, press conference to be held at 4.30 pm