ਚੰਡੀਗੜ੍ਹ- ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੈਬਨਿਟ ਦੀ ਮੀਟਿੰਗ ਲੈ ਰਹੇ ਹਨ। ਇਸ ਮੌਕੇ ਉਨ੍ਹਾਂ ਕਿ ਸਰਕਾਰੀ ਅਧਿਕਾਰੀ ਸਵੇਰੇ 9 ਵਜੇ ਦਫਤਰੋਂ ਵਿੱਚ ਹਾਜ਼ਰੀ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਦੇ ਵੀ ਅਫਸਰਾਂ ਦੀ ਹਾਜਰੀ ਚੈਕ ਕਰਨ ਲਈ ਚੈਕਿੰਗ ਕੀਤੀ ਜਾ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਕੰਮਾਂ ਵਿਚ ਪਾਰਦਰਸ਼ਤਾ ਜ਼ਰੂਰੀ ਹੈ। ਦੱਸਣਯੋਗ ਹੈ ਕਿ ਕੈਬਨਿਟ ਮੀਟਿੰਗ ਦੋਵੇਂ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਵੀ ਹਾਜ਼ਰ ਹਨ। ਅੱਜ ਦੀ ਕੈਬਨਿਟ ਮੀਟਿੰਗ ਵਿਚ ਕਈ ਵੱਡੇ ਫੈਸਲੇ ਲਏ ਜਾਣਗੇ।
ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਵਿੱਤ ਵਿਭਾਗ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15% ਵਾਧੇ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਨੋਟੀਫਿਕੇਸ਼ਨ ਅਨੁਸਾਰ ਇਹ ਵਾਧਾ 31 ਦਸੰਬਰ 2015 ਤੋਂ ਬੇਸਿਕ ਪੇ + 113% ਡੀ.ਏ. ਉੱਤੇ ਹੋਵੇਗਾ।