ਕਪੂਰਥਲਾ: ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਪੂਰਥਲਾ ਪਹੁੰਚੇ, ਜਿੱਥੇ ਇੱਕ ਵਾਰ ਫਿਰ ਉਨ੍ਹਾਂ ਦਾ ਵਿਲੱਖਣ ਅੰਦਾਜ਼ ਦੇਖਣ ਨੂੰ ਮਿਲਿਆ। ਦਰਅਸਲ, ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿੱਚ ਉਨ੍ਹਾਂ ਦੇ ਸਵਾਗਤ ਲਈ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ।
ਇਸ ਦੌਰਾਨ ਮੁੱਖ ਮੰਤਰੀ ਨੇ ਭੰਗੜਾ ਟੀਮ ਦੇ ਨਾਲ ਪੂਰੇ ਜੋਸ਼ ਨਾਲ ਭੰਗੜਾ ਪਾਇਆ। ਇੰਨਾ ਹੀ ਨਹੀਂ, ਉਹਨਾਂ ਨੇ ਭੰਗੜਾ ਟੀਮ ਨੂੰ ਜੱਫੀ ਵੀ ਪਾਈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਨੌਜਵਾਨਾਂ ਨੂੰ ਜੀਵਨ ਵਿੱਚ ਸੰਘਰਸ਼ ਕਰਨ ਅਤੇ ਅੱਗੇ ਵਧਣ ਦੀ ਅਪੀਲ ਕਰਦਾ ਹਾਂ।
ਮੈਂ ਪੰਜਾਬ ਨੂੰ ਅੱਗੇ ਲਿਜਾਣਾ ਚਾਹੁੰਦਾ ਹਾਂ। ਸਥਿਤੀ ਭਾਵੇਂ ਕੋਈ ਵੀ ਹੋਵੇ, ਸਾਨੂੰ ਰੁਕਣ ਦੀ ਲੋੜ ਨਹੀਂ ਹੈ। ਤ ਦੱਸ ਦੇਈਏ ਕਿ ਇਸ ਸਮੇਂ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿੱਚ ਡਾ: ਬੀ ਆਰ ਅੰਬੇਡਕਰ ਮਿਊਜ਼ੀਅਮ ਦਾ ਨੀਂਹ ਪੱਥਰ ਰੱਖਿਆ।